ਵਧੀਕ ਡਿਪਟੀ ਕਮਿਸ਼ਨਰ ਲਤਿਫ ਅਹਿਮਦ ਨੇ ਸਕਿੱਲ ਡਵੈਲਪਮੈਂਟ ਸੈਂਟਰ ਦਾ ਕੀਤਾ ਦੌਰਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸੀ.ਈ.ਓ.-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤਿਫ ਅਹਿਮਦ, ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਨੇ ਡੀ.ਡੀ.ਯੂ.ਜੀ.ਕੇ.ਵਾਈ ਸਕੀਮ ਅਧੀਨ ਸਕਿੱਲ ਡਵੈਲਪਮੈਂਟ ਸੈਂਟਰ, ਫਿਰੋਜ਼ਸ਼ਾਹ ਵਿਖੇ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਲਈ ਗਈ। ਉਹਨਾਂ ਵੱਲੋ ਦਸਿਆ ਗਿਆ ਕਿ ਗਰੀਬੀ ਰੇਖਾ ਅਧੀਨ ਆਉਣ ਵਾਲੇ ਪ੍ਰਾਰਥੀਆਂ ਨੂੰ ਟ੍ਰੇਨਿੰਗ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਸੁਵਿਧਾ ਮੁਫਤ ਮਹਈਆ ਕਰਵਾਈ ਜਾਵੇਗੀ ਅਤੇ ਟ੍ਰੇਨਿੰਗ ਮੁਕੰਮਲ ਕਰਨ ਵਾਲੇ ਪ੍ਰਾਰਥੀਆਂ ਦੀ ਕੰਪਨੀ ਵਿੱਚ ਪਲੇਸਮੈਂਟ ਵੀ ਕਰਵਾਈ ਜਾਵੇਗੀ।  

Advertisements

ਇਸ ਦੇ ਨਾਲ ਹੀ ਵੱਖ-ਵੱਖ ਕੋਰਸਾਂ ਵਿੱਚ ਟ੍ਰੇਨਿੰਗ ਲੈ ਰਹੇ ਪ੍ਰਾਰਥੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਨੇ ਪ੍ਰਾਰਥੀਆਂ ਨੂੰ ਸਰਕਾਰ ਦੀਆਂ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ, ਸਰਕਾਰੀ ਵੱਲੋਂ ਦਿੱਤੀ ਜਾ ਰਹੀ ਮੁਫਤ ਕੋਚਿੰਗ ਕਲਾਸਾਂ ਬਾਰੇ ਦਸਦਿਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਜਾਗਰੂਕ ਕੀਤਾ । ਇਸ ਮੌਕੇ ਤੇ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਰਾਹੁਲ ਵੋਹਰਾ, ਯੰਗ ਪ੍ਰੋਫੈਸ਼ਨਲ, ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਅਤੇ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here