ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹਾ ਵਾਸੀਆਂ ਲਈ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਫ਼ਤਰਾਂ ਵਿੱਚ ਆਉਂਣ ਵਾਲੇ ਲੋਕਾਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਵਲੋਂ ਸਬ ਰਜਿਸਟਰਾਰ ਅਤੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਨਕੋਦਰ ਦੀ ਜਾਂਚ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋਕਾਂ ਨੂੰ ਰੋਜਮਰਾ ਦੇ ਕੰਮਾਂ ਵਿੱਚ ਬਿਨਾਂ ਕਿਸੇ ਦੇਰੀ ਦੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ। ਥੋਰੀ ਨੇ ਅਧਿਕਾਰੀਆਂ ਨੂੰ ਸਪਸ਼ਟ ਦੱਸਿਆ ਕਿ ਦਫ਼ਤਰੀ ਕੰਮ ਕਰਵਾਉਣ ਵਿੱਚ ਲੋਕਾਂ ਨੁੂੰ ਕੋਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੀਰੋ ਪ੍ਰਤੀਸ਼ਤ ਪੈਂਡੇਂਸੀ ਨੂੰ ਬਰਕਰਾਰ ਰੱਖਿਆ ਜਾਵੇ ਕਿਉਂਕਿ ਇਸ ਨਾਲ ਲੋਕਾਂ ਵਿੱਚ ਸਰਕਾਰ  ਪ੍ਰਤੀ ਵਿਸ਼ਵਾਸ ਵਿੱਚ ਵਾਧਾ ਹੋਵੇਗਾ। ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾ ਵਲੋਂ ਦਫ਼ਤਰਾਂ ਵਿੱਚ ਆਏ ਲੋਕਾਂ ਨਾਲ ਗੱਲਬਾਤ ਕਰਕੇ ਕਾਰਗੁਜਾਰੀ ਸਬੰਧੀ ਫੀਡ ਬੈਕ ਲੈਣ ਤੋਂ ਇਲਾਵਾ ਰਿਕਾਰਡ ਅਤੇ ਅਮਲੇ ਦੀ ਹਾਜ਼ਰੀ ਦੀ ਜਾਂਚ ਵੀ ਕੀਤੀ ਗਈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ, ਤਹਿਸੀਲਦਾਰ ਪ੍ਰਦੀਪ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here