ਪੰਜਾਬ ਦੇ ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦਿਹਾਂਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਦਾ ਦਿਹਾਂਤ ਹੋ ਗਿਆ। ਜਾਣਕਾਰੀ ਦੇ ਅਨੁਸਾਰ ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ, ਜਿਸ ਕਰਕੇ ਉਹਨਾਂ ਨੇ ਬੀਤੀ ਰਾਤ ਚੰਡੀਗੜ੍ਹ ਦੇ ਇੱਕ ਨਿਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹਨਾਂ ਦੀ ਉਮਰ 71 ਸਾਲ ਦੀ ਸੀ। ਸੇਵਾ ਸਿੰਘ ਸੇਖਵਾਂ ਅਗਸਤ ਮਹੀਨੇ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।

Advertisements

ਸੇਵਾ ਸਿੰਘ ਸੇਖਵਾਂ 1997 ਤੋਂ 2002 ਤੱਕ ਪ੍ਰਕਾਸ਼ ਸਿੰਘ ਬਾਦਲ ਕੈਬਨਿਟ ਵਿੱਚ ਮੁੜ ਵਸੇਬਾ ਅਤੇ ਲੋਕ ਸੰਪਰਕ ਮੰਤਰੀ ਵੀ ਰਹੇ। ਇਸਤੋਂ ਬਾਅਦ ਉਹ 2009 ਤੋਂ 2012 ਤੱਕ ਬਾਦਲ ਮੰਤਰੀ ਮੰਡਲ ਵਿੱਚ ਸਿੱਖਿਆ ਮੰਤਰੀ ਵੀ ਰਹੇ। ਪਰ ਸਰਦਾਰ ਸੇਖਵਾਂ ਨੇ 2018 ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਸੀ ਅਤੇ ਬਾਅਦ ਵਿੱਚ ਉਹ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ।

LEAVE A REPLY

Please enter your comment!
Please enter your name here