ਸ਼੍ਰੀਨਗਰ ਵਿੱਚ ਅੱਤਵਾਦੀਆਂ ਨੇ ਸਰਕਾਰੀ ਸਕੂਲ ਦੀ ਪ੍ਰਿੰ. ਸੁਪਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਸ਼੍ਰੀਨਗਰ (ਦ ਸਟੈਲਰ ਨਿੳਜ਼)। ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਦੁਆਰਾ ਇੱਕ ਸਕੂਲ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੋਰਾਨ ਪੂਰੇ ਜੰਮੂ ਕਸ਼ਮੀਰ ਵਿੱਚ ਡਰ ਦਾ ਮਾਹੌਲ ਬਣ ਗਿਆ। ਜਾਣਕਾਰੀ ਦੇ ਅਨੁਸਾਰ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਈਦਗਾਹ ਸੰਗਮ ਇਲਾਕੇ ਦੇ ਇੱਕ ਸਰਕਾਰੀ ਸਕੂਲ ਨੂੰ ਆਪਣਾ ਨਿਸ਼ਾਨਾ ਬਣਾਇਆ, ਉਹਨਾਂ ਨੇ ਸਕੂਲ ਦੀ ਪ੍ਰਿੰਸੀਪਲ ਸੁਪਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਨੂੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।

Advertisements

ਮੌਕੇ ਤੇ ਪਰ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਅਚਾਨਕ ਹੀ ਰਾਸਤੇ ਵਿੱਚ ਉਹਨਾਂ ਦੀ ਮੌਤ ਹੋ ਗਈ। ਸਥਾਨਿਕ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮਿ੍ਰਤਕਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੋਰਾਨ ਸੁਰੱਖਿਆ ਫੋਰਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਬਾਕੀ ਦੀ ਜਾਂਚ ਪੜਤਾਂਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here