ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1926 ਸੈਪਲ ਲੈਣ ਨਾਲ ਅਤੇ 1567 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 2 ਪਾਜੇਟਿਵ ਕੇਸ ਹਨ ਅਤੇ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28714 ਹੈ ਅਤੇ ਬਾਹਰਲੇ ਜਿਲਿਆ ਤੋ 2073 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30787 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 880975 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 851688 ਸੈਪਲ ਨੈਗਟਿਵ ਹਨ ।
ਜਦ ਕਿ 1101 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1279 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 982 ਹੈ ।ਐਕਟਿਵ ਕੇਸਾ ਦੀ ਗਿਣਤੀ 13 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29792 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।