ਡੀਆਈਜੀ ਇੰਦਰਬੀਰ ਨੇ ਫਾਜ਼ਿਲਕਾ ਵਿਖੇ ਵੱਖ ਵੱਖ ਨਾਕਾ ਚੈਕ ਪੁਆਇੰਟਾਂ ਦਾ ਕੀਤਾ ਦੌਰਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਡੀਆਈਜੀ ਫਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ ਆਈਪੀਐਸ ਵੱਲੋਂ ਰਾਤ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਫਾਜ਼ਿਲਕਾ ਦੀਪਕ ਹਿਲੌਰੀ ਆਈਪੀਐਸ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਇਸ ਮੌਕੇ ਡੀਆਈਜੀ ਇੰਦਰਬੀਰ ਸਿੰਘ ਆਈਪੀਐਸ ਵੱਲੋਂ ਵੱਖ ਵੱਖ ਨਾਕਾ ਚੈਕ ਪੁਆਇੰਟਾਂ ਦਾ ਨਿਰੀਖਣ ਕੀਤਾ ਗਿਆ ਅਤੇ ਨਾਕਿਆਂ ਤੇ ਤਾਇਨਾਤ ਫੋਰਸ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। 

Advertisements

ਇਸ ਦੌਰਾਨ ਉਨ੍ਹਾਂ ਫਾਜ਼ਿਲਕਾ (ਪੰਜਾਬ) ਅਤੇ ਗੰਗਾਨਗਰ (ਰਾਜਸਥਾਨ) ਬਾਰਡਰ ਏਰੀਏ ਤੇ ਸਥਿਤ ਅੰਤਰਰਾਜੀ ਚੈਕ-ਪੁਆਇੰਟਾਂ ਦੀ ਵੀ ਜਾਂਚ ਕੀਤੀ ਅਤੇ ਜਾਂਚ ਦੌਰਾਨ ਉੱਥੇ ਤਾਇਨਾਤ ਪੁਲਿਸ ਬਲ ਨੂੰ ਪੂਰੀ ਤਰ੍ਹਾਂ ਚੌਕਸ ਅਤੇ ਡਿਊਟੀ ਤੇ ਤਾਇਨਾਤ ਪਾਇਆ ਗਿਆ। ਇਸ ਮੌਕੇ ਉਨ੍ਹਾਂ ਐਸਐਸਪੀ ਫਾਜ਼ਿਲਕਾ ਦੀ ਅਗਵਾਈ ਅਤੇ ਨਿਗਰਾਨੀ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੀਤੇ ਜਾ ਰਹੇ ਸ਼ਾਨਦਾਰ ਕਾਰਜਾਂ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ।

LEAVE A REPLY

Please enter your comment!
Please enter your name here