ਮਾਨਸਿਕ ਰੋਗਾਂ ਤੋਂ ਪੀੜ੍ਹਤ ਮਰੀਜਾਂ ਨੂੰ ਬਿਨਾਂ ਕਿਸੇ ਡਰ ਦੇ ਇਲਾਜ ਕਰਵਾਉਣ ਚਾਹੀਦਾ ਹੈ: ਡਾ ਅਰੋੜਾ


ਫਿਰੋਜ਼ਪੁਰ (ਦ ਸਟੈਲਰ ਨਿਊਜ਼):
ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਮੇਂ ਸਮੇਂ ਜਾਰੀ ਨਿਰਦੇਸ਼ਾ ਤਹਿਤ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਜਿੱਥੇ ਕਰੋਨਾ ਰੋਗ ਅਤੇ ਡੇਂਗੂ ਬਿਮਾਰੀ ਦਾ ਪੂਰੀ ਸ਼ਿੱਦਤ ਨਾਲ ਟਾਕਰਾ ਕੀਤਾ ਜਾ ਰਿਹਾ ਹੈ ਉਥੇ ਹੋਰ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਵੀ ਕੁਸ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਵੀ ਇੱਕ ਅਹਿਮ ਪ੍ਰੋਗਰਾਮ ਹੈ। ਨਸ਼ੇ ਦਾ ਆਦੀ ਹੋਣਾ ਵੀ ਇੱਕ ਮਾਨਸਿਕ ਵਿਗਾੜ ਹੈ।ਅੱਜ ਦੇ ਸਮੇਂ ਵਿੱਚ ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਦੀ ਤਾਦਾਦ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਅਰੋੜਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ  ਜ਼ਿਲਾ ਨਿਵਾਸੀਆਂ ਦੇ ਨਾਮ  ਇੱਕ ਸੰਦੇਸ਼ ਵਿੱਚ ਸਾਂਝੀ ਕੀਤੀ।

Advertisements


ਡਾ.ਅਰੋੜਾ ਨੇ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ ਇਸ ਵਾਰ ਦਾ ਥੀਮ `ਮੈਂਟਲ ਹੈਲਥ ਇਨ ਐਨ ਈਕੁਅਲ ਵਰਲਡ’ ਹੈ।ਉਨ੍ਹਾਂ ਖੁਲਾਸਾ ਕੀਤਾ ਕਿ ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਤੇ ਜ਼ਿਲਾ ਹਸਪਤਾਲ ਅਤੇ ਜ਼ਿਲੇ ਅੰਦਰ ਕੰਮ ਕਰਦੇ ਓਟ ਸੈਂਟਰਾਂ ਵਿਖੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਉਨ੍ਹਾਂ ਦੱਸਿਆ ਗਿਆ ਕਿ ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਆਪਣੀ ਇਸ ਬਿਮਾਰੀ ਤੋਂ ਜਾਗਰੂਕ ਨਹੀਂ ਹੁੰਦੇ, ਇਸ ਲਈ ਉਹ ਮਾਨਸਿਕ ਤਣਾਅ ਅਤੇ ਪ੍ਰੇਸ਼ਾਨੀ ਕਾਰਨ ਮਨੋਰੋਗਾਂ ਨੂੰ ਪਹਿਚਾਣ ਨਹੀਂ ਪਾਉਂਦੇ। ਉਨ੍ਹਾਂ ਦੁਆਰਾ ਦੱਸਿਆ ਗਿਆ ਨੀਂਦ ਨਾ ਆਉਣਾ, ਬੇਚੈਨੀ ਰਹਿਣੀ ,ਸ਼ੱਕ-ਵਹਿਮ ਕਰਨਾ ਇਹ ਸਭ ਮਨੋਰੋਗਾਂ ਦੇ ਸ਼ੁਰੂਆਤੀ ਲੱਛਣ ਹੁੰਦੇ ਹਨ ਇਸ ਲਈ ਸਰਕਾਰ ਵੱਲੋਂ  ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਨੋਰੋਗਾਂ ਦੇ ਮਾਹਿਰ ਡਾਕਟਰ ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀਆਂ ਦੀ ਸੇਵਾਵਾਂ ਲਈ ਉਪਲੱਬਧ ਹਨ ਅਤੇ ਇਸ ਦੇ ਨਾਲ  ਹੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵੀ ਸਿਵਲ ਹਸਪਤਾਲ ਵਿਚ ਮਾਨਸਿਕ ਰੋਗਾਂ ਦਾ ਇਲਾਜ ਸੰਭਵ ਹੈ।


ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਮਨਚੰਦਾ ਨੇ ਕਿਹਾ ਕਿ ਕੋਈ  ਵੀ ਵਿਅਕਤੀ ਸ਼ੁਰੂ ਵਿੱਚ ਆਪਣੇ ਤੋਂ ਵੱਡਿਆ ਦੀ ਦੇਖੋ ਦੇਖੀ, ਆਪਣੇ ਸਾਥੀਆਂ ਦੇ ਕਹਿਣ ਤੇ ਜਾਂ ਫਿਰ ਤਜ਼ਰਬੇ ਦੇ ਤੋਰ ਤੇ ਨਸ਼ੇ ਦਾ ਸੇਵਨ ਕਰਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਾ ਵਿਨਾਸ਼ ਦਾ ਦਰਵਾਜ਼ਾ ਹੈ। ਜਿਸ ਵਿੱਚ  ਇਕ ਵਾਰੀ ਦਾਖਲ ਹੋਣ ਵਾਲੇ ਵਿਅਕਤੀ ਨੂੰ  ਇਸ ਨਸ਼ਾ ਰੂਪੀ ਦਲਦਲ ਵਿੱਚੋਂ ਨਿਕਲਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਕਿਸੇ ਵੀ ਕਿਸਮ ਦੇ ਨਸ਼ੇ ਦਾ ਆਦੀ ਹੋਣ ਤੇ ਇਹ ਨਸ਼ਾ ਉਸ ਦਾ ਸਰੀਰਕ, ਮਾਨਸਿਕ, ਆਰਥਿਕ ਅਤੇ ਬੌਧਿਕ ਨਾਸ਼ ਕਰ ਦਿੰਦਾ ਹੈ ਅਤੇ ਨਸ਼ੇੜੀ ਵਿਅਕਤੀ ਕਾਰਨ ਉਸਦੇ ਪਰਿਵਾਰ ਤੇ ਸਮਾਜ ਨੂੰ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ। ਉਨ੍ਹਾਂ ਇਸ ਸਮੱਸਿਆ ਤੋਂ ਨਿਜ਼ਾਤ ਪਾਉਣ ਸਬੰਧੀ ਖੁਲਾਸਾ ਕਰਦਿਆਂ ਦੱਸਿਆ ਕਿ ਨਸ਼ਾ ਇਕ ਮਾਨਸਿਕ ਵਿਗਾੜ ਹੈ ਅਤੇ ਕੋਈ ਵਿਅਕਤੀ ਦ੍ਰਿੜ ਸੰਕਲਪ ਅਤੇ ਢੁਕਵੀਂ ਡਾਕਟਰੀ ਸਹਾਇਤਾਂ ਨਾਲ ਨਸ਼ੇ ਦੇ ਕੋਹੜ ਤੋਂ ਛੁਟਕਾਰਾ ਪਾ ਸਕਦਾ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਜਿਲਾ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਹੇ ਨਸ਼ਾ ਛੁਡਾਓ ਕੇਂਦਰ ਵਿਖੇ ਮਨੋਰੋਗ ਮਾਹਿਰ ਡਾਕਟਰਾਂ, ਕੌਸਲਰਾਂ ਦੀ ਸੇਵਾਵਾਂ ਅਤੇ ਦਵਾਈਆਂ ਮੁਫਤ ਉਪਲੱਬਧ ਹਨ।


ਮਨੋਰੋਗ ਮਾਹਿਰ ਡਾ ਰਚਨਾ ਮਿੱਤਲ ਨੇ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਪਰਿਵਾਰ ਦਾ ਕੋਈ ਵੀ ਵਿਅਕਤੀ ਨਸ਼ਾ ਸੇਵਨ ਦਾ ਆਦੀ ਅਤੇ ਮਨੋਰੋਗ ਦਾ ਪੀੜਤ ਹੈ ਤਾਂ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਲਿਜਾਣਾ ਚਾਹੀਦਾ ਹੈ , ਇਥੇ ਮਰੀਜ਼ ਦੀ ਪਹਿਚਾਨ ਗੁਪਤ ਰੱਖੀ ਜਾਂਦੀ ਹੈ।  ਇਸ ਤੋਂ  ਇਲਾਵਾ ਜ਼ਿਲੇ ਅੰਦਰ ਚੱਲ ਰਹੇ ਸਾਰੇ ਓਟ ਸੈਂਟਰਾਂ ਤੇ ਨਸ਼ਾ ਛੱਡਣ ਲਈ ਮੁਫਤ ਦਵਾਈਆਂ ਅਤੇ ਮੁਫਤ ਕਾਉਂਸਲਿੰਗ ਦੀਆਂ ਸੇਵਾਵਾਂ ਉਪਲੱਬਧ ਹਨ। ਉਨ੍ਹਾਂ ਸਮੂਹ ਜ਼ਿਲਾ ਨਿਵਾਸੀਆਂ ਨੂੰ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ  ਸਿਹਤ ਵਿਭਾਗ ਫਿਰੋਜ਼ਪੁਰ ਦੇ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।  

LEAVE A REPLY

Please enter your comment!
Please enter your name here