ਭਾਸ਼ਾ ਵਿਭਾਗ ਵਲੋ ਕਰਵਾਏ ਜਿਲਾ ਪੱਧਰੀ ਕੁਇਜ਼ ਮੁਕਾਬਲੇ ਵਿਚ ਰੇਲਵੇ ਮੰਡੀ ਸਕੂਲ ਦੀ ਬੱਲੇ-ਬੱਲੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਭਾਸ਼ਾ ਵਿਭਾਗ ਵਲੋ ਕਰਵਾਏ ਜਿਲਾ ਪੱਧਰੀ ਕੁਇਜ਼ ਮੁਕਾਬਲੇ ਵਿਚ ਪ੍ਰਿ. ਸ਼੍ਰੀਮਤੀ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਸਕੂਲ ਦੀਆ ਵਿਦਿਆਰਥਣਾਂ ਨੇ ਦੋ ਵਰਗਾ ਵਿੱਚ ਭਾਗ ਲਿਆ। ਪਹਿਲੇ ਵਰਗ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਰੱਜੀ ਨੇ ਪਹਿਲਾ ਸਥਾਨ ਅਤੇ ਬਾਰਵੀਂ ਜਮਾਤ ਦੀ ਵਿਦਿਆਰਥਣ ਸ਼ਵੇਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਦੂਜੇ ਵਰਗ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਅਤੇ ਨਿਕਿਤਾ ਕਲਸੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਭਾਸ਼ਾ ਵਿਭਾਗ ਵਲੋ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਨਾਲ ਨਾਲ ਨਕਦ ਰਾਸ਼ੀ ਵੀ ਦਿੱਤੀ ਗਈ । ਪਹਿਲੇ ਵਰਗ ਵਿੱਚੋ ਪਹਿਲੇ  ਸਥਾਨ ਤੇ ਆਉਣ ਵਾਲੀ ਵਿਦਿਆਰਥਣਨੂੰ 600 ਤੇ ਦੂਜੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਨੂੰ 500 ਰੁਪਏ , ਦੂਜੇ ਵਰਗ ਵਿੱਚੋ ਪਹਿਲੇ  ਸਥਾਨ ਤੇ ਆਉਣ ਵਾਲੀ ਵਿਦਿਆਰਥਣਨੂੰ 500 ਤੇ ਦੂਜੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਨੂੰ 300 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।

Advertisements

ਸਕੂਲ ਪਹੁੰਚਣ ਤੇ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਰਾਣੀ ਜੀ ਨੇ ਵਿਦਿਆਰਥਣਾਂ ਨੂੰ ਸ਼ਾਬਾਸ਼ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੁਕਾਬਲੇ ਦੀ ਤਿਆਰੀ ਸ਼੍ਰੀਮਤੀ ਰੋਮਾ ਦੇਵੀ, ਇਕਬਾਲ ਕੌਰ,ਦਲਜੀਤ ਕੌਰ ਅਤੇ ਆਭਾ ਰੋਹੇਲਾ ਨੇ ਕਰਾਈ। ਇਹ ਦੱਸਣ ਯੋਗ ਹੈ ਕਿ ਸਟੇਟ ਪੱਧਰ ਤੇ ਹੋਣ ਵਾਲੇ ਮੁਕਾਬਲੇ ਵਿਚ ਰੱਜੀ ਅਤੇ ਮਨਪ੍ਰੀਤ ਕੌਰ ਭਾਗ ਲੈਣ ਜਾਣਗੀਆ।

LEAVE A REPLY

Please enter your comment!
Please enter your name here