ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 1439 ਮੀਟਰਕ ਟਨ ਝੋਨੇ ਦੀ ਖਰੀਦ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼): ਜ਼ਿਲ੍ਹੇ ਦੀਆਂ 15 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 12 ਅਕਤੂਬਰ ਤੱਕ ਵੱਖ-ਵੱਖ ਮੰਡੀਆਂ ਵਿੱਚ 2182 ਮੀਟਰਕ ਟਨ ਝੋਨਾ ਆਇਆ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1439 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਸ੍ਰੀ ਸੰਯਮ ਅਗਰਵਾਲ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਪਨਗਰੇਨ ਵੱਲੋਂ 1032 ਮੀਟਰਕ ਟਨ, ਮਾਰਕਫੈਡ ਵੱਲੋਂ 71 ਮੀਟਰਕ ਟਨ, ਪਨਸਪ ਵੱਲੋਂ 65 ਮੀਟਰਕ ਟਨ ਅਤੇ ਵੇਅਰਹਾਉਸ ਵੱਲੋਂ 133 ਮੀਟਰਕ ਟਨ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਏਜੰਸੀਆਂ ਵੱਲੋਂ ਖਰੀਦ ਕੀਤੇ ਝੋਨੇ ਵਿੱਚੋ. ਏਜੰਸੀਆਂ ਵੱਲੋਂ 220 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ।

Advertisements


ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਸਮੇਤੀ ਖਰੀਦ ਪ੍ਰਕਿਰਿਆਂ ਨਾਲ ਜੁੜੇ ਸਾਰੇ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਖਰੀਦ ਦੇ ਕੰਮ ਨੂੰ ਨੇਪਰੇ ਚੜਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।

LEAVE A REPLY

Please enter your comment!
Please enter your name here