ਚੰਡੀਗੜ੍ਹ ਪ੍ਰਸ਼ਾਸ਼ਨ ਨੇ ਪਟਾਕੇ ਵੇਚਣ ਅਤੇ ਵਰਤਣ ਤੇ ਲਗਾਈ ਪਾਬੰਦੀ

ਚੰਡੀਗੜ੍ਹ( ਦ ਸਟੈਲਰ ਨਿਊਜ਼)। ਚੰਡੀਗੜ੍ਹ ਪ੍ਰਸ਼ਾਸ਼ਨ ਨੇ ਲਗਾਤਾਰ ਚੱਲ ਰਹੇ ਤਿਉਹਾਰਾਂ ਦੇ ਸ਼ੀਜਨਾਂ ਨੂੂੰ ਦੇਖਦੇ ਹੋਏ ਐਨਜੀਟੀ ਦੇ ਆਦੇਸ਼ਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕਿਸੇ ਵੀ ਕਿਸਮ ਦੇ ਪਟਾਕੇ ਵੇਚਣ ਅਤੇ ਵਰਤਣ ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਸਿਹਤ ਅਤੇ ਵਾਤਾਵਰਣ ਮਾਹਿਰਾਂ ਨੇ ਦੱਸਿਆ ਕਿ ਪਟਾਕਿਆਂ ਵਿੱਚੋਂ ਨਿਕਲਣ ਵਾਲਾ ਧੂੰਆਂ ਬਹੁਤ ਹੀ ਨੁਕਸਾਨਦਾਇਕ ਹੁੰਦਾ ਹੈ ਤੇ ਇਸ ਧੂੰਏ ਨਾਲ ਬਜ਼ੂਰਗਾਂ, ਬੱਚਿਆਂ ਅਤੇ ਦਮੇ ਦੇ ਮਰੀਜ਼ਾ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਦੀ ਹੈ।

Advertisements

ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਚੱਲ ਰਹੀ ਸਥਿਤੀ ਨੂੰ ਦੇਖਦੇ ਹੋਏ ਲਿਆ ਗਿਆ ਹੈ। ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਇਸ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆ ਖਿਲਾਫ ਡਿਜਾਸਟਰ ਮੈਨੇਜਮੈਟ ਐਕਟ 2005 ਦੇ ਸ਼ੈਕਸ਼ਨ 51 ਅਤੇ 60 ਅਤੇ ਆਈਪੀਸੀ ਦੀ ਧਾਰਾ 188 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here