ਜਲੰਧਰ ਵਿੱਚ ਕੋਵਿਡ-19 ਵੈਕਸੀਨ ਦੀਆਂ 20 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਯੋਗ ਲਾਭਪਾਤਰੀਆਂ ਨੂੰ 20 ਲੱਖ ਤੋਂ ਵੱਧ ਖੁਰਾਕਾਂ ਦੇ ਕੇ ਕੋਵਿਡ ਟੀਕਾਕਰਨ ਮੁਹਿੰਮ ਤਹਿਤ 90 ਫੀਸਦੀ ਤੋਂ ਵੱਧ ਆਬਾਦੀ ਨੂੰ ਕਵਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਿਹਤ ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹੇ ਵੱਲੋਂ ਇਹ ਪ੍ਰਾਪਤੀ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਹੁਣ ਤੱਕ 13,82,978 ਪਹਿਲੀ ਅਤੇ 6,17,582 ਦੂਜੀ ਖੁਰਾਕ ਸਮੇਤ ਕੁੱਲ 20,00,560 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜੋ ਕਿ 90 ਪ੍ਰਤੀਸ਼ਤ ਤੋਂ ਵੱਧ ਕਵਰੇਜ ਹੈ। ਉਨ੍ਹਾਂ ਅੱਗੇ ਕਿਹਾ ਕਿ ਲਗਭਗ 36 ਫੀਸਦੀ ਆਬਾਦੀ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇ ਕੇ ਮੁਕੰਮਲ ਟੀਕਾਕਰਨ ਕੀਤਾ ਜਾ ਚੁੱਕਾ ਹੈ।

Advertisements

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣਾ ਟੀਕਾਕਰਨ ਮੁਕੰਮਲ ਕਰਨ ਲਈ ਦੂਜੀ ਖੁਰਾਕ ਪ੍ਰਾਪਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਇਸ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕੋਵਿਡ-19 ਮਹਾਂਮਾਰੀ ਦੇ ਘਾਤਕ ਪ੍ਰਭਾਵਾਂ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਆਬਾਦੀ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਵਿੱਚ ਪੇਸ਼ੇਵਰ ਵਚਨਬੱਧਤਾ ਲਈ ਅਧਿਕਾਰੀਆਂ/ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਚੋਪੜਾ ਨੇ ਕਿਹਾ ਕਿ ਇਸ ਅਭਿਆਨ ਵਿੱਚ ਲੋਕਾਂ ਦੀ ਭਾਗੀਦਾਰੀ ਤੋਂ ਇਲਾਵਾ ਇਸ ਮੁਹਿੰਮ ਨਾਲ ਜੁੜੇ ਅਧਿਕਾਰੀਆਂ ਦੇ ਸੰਜੀਦਾ ਯਤਨਾਂ ਸਦਕਾ 20 ਲੱਖ ਦਾ ਅੰਕੜਾ ਪਾਰ ਕੀਤਾ ਜਾ ਸਕਿਆ ਹੈ।

LEAVE A REPLY

Please enter your comment!
Please enter your name here