ਜਲੰਧਰ ਦੇ ਸਰਕਾਰੀ ਸਕੂਲਾਂ ਵਿੱਚ ਲਗਾਏ 322 ਜਾਗਰੂਕਤਾ ਕੈਂਪ

ਜਲੰਧਰ (ਦ ਸਟੈਲਰ ਨਿਊਜ਼)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ   ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਵਿੱਚ ਮਿਤੀ 02.10.2021 ਤੋਂ 14.11.2021 ਤੱਕ ਕਰਵਾਏ ਜਾ ਰਹੇ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਗਠਿਤ ਕੀਤੇ ਗਏ 322 ਲੀਗਲ ਲਿਟਰੇਸੀ ਕਲੱਬਾਂ ਰਾਹੀਂ ਸਵੇਰ ਦੀ ਸਭਾ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਮੀਡੀਏਸ਼ਨ ਅਤੇ ਪੀੜਤ ਮੁਆਵਜ਼ਾ ਸਕੀਮਾਂ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।

Advertisements

ਸੀ.ਜੇ.ਐੱਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ  ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਅਤੇ ਉਨ੍ਹਾਂ ਦੇ ਸਟਾਫ਼ ਦੇ ਸਹਿਯੋਗ ਨਾਲ ਅੱਜ ਲਗਾਏ ਗਏ 322 ਜਾਗਰੂਕਤਾ ਕੈਂਪਾਂ ਵਿੱਚ ਵਿਦਿਆਰਥੀਆਂ ਨੂੰ ਕਾਨੂੰਨੀ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਨ੍ਹਾਂ ਦੇ ਦਫ਼ਤਰ ਦੇ ਅਧਿਕਾਰੀਆਂ, ਕਰਮਚਾਰੀਆਂ, ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here