ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 27 ਅਕਤੂਬਰ ਨੂੰ

ਜਲੰਧਰ (ਦ ਸਟੈਲਰ ਨਿਊਜ਼)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਬੈਨਰ ਹੇਠ  ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਦਾ ਆਯੋਜਨ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਵਿੱਚ ਮਿਤੀ 02.10.2021 ਤੋਂ 14.11.2021 ਤੱਕ ਕੀਤਾ ਜਾ ਰਿਹਾ ਹੈ।          

Advertisements

ਇਸ ਸਬੰਧ ਵਿੱਚ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਨੇ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ ਦਫ਼ਤਰ, ਰੋਜ਼ਗਾਰ ਦਫ਼ਤਰ, ਰੈੱਡ ਕਰਾਸ ਦਫ਼ਤਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਹਾਇਕ ਲੇਬਰ ਕਮਿਸ਼ਨਰ ਦਫਤਰ, ਜ਼ਿਲ੍ਹਾ ਲੀਡ ਬੈਂਕ ਦੇ ਦਫ਼ਤਰ, ਬਾਗਬਾਨੀ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਜ਼ਿਲ੍ਹਾ ਪਰਿਸ਼ਦ ਦਫਤਰ ਅਤੇ ਹੋਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਮਿਤੀ 27.10.2021 ਨੂੰ ਲਾਇਲਪੁਰ ਖਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਉਪਰੋਕਤ ਦਫ਼ਤਰਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਹੋਰ ਸਰਕਾਰੀ ਯੋਜਨਾਵਾਂ ਦੇ ਸਟਾਲ ਲਗਾਏ ਜਾਣਗੇ।

ਇਨ੍ਹਾਂ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣਤਾ ਪੈਨਸ਼ਨ, ਸਮਾਰਟ ਰਾਸ਼ਨ ਕਾਰਡ, ਰੋਜਗਾਰ, ਅਸੰਗਠਿਤ ਸੈਕਟਰ ਵਿੱਚ ਕੰਮ ਕਰਨ ਵਾਲੇ ਕਿਰਤੀਆਂ ਦੇ ਕਾਰਡਾਂ, ਸਿਹਤ ਸਹੂਲਤਾਂ ਅਤੇ ਸਿੱਖਿਆ ਵਿਭਾਗ ਦੀਆਂ ਸਕੀਮਾਂ ਆਦਿ ਦਾ ਯੋਗ ਲਾਭਪਾਤਰੀ ਮੌਕੇ ‘ਤੇ ਲਾਭ ਲੈ ਸਕਣਗੇ। ਉਨ੍ਹਾਂ ਉਪਰੋਕਤ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਸਟਾਫ਼ ਦੀ ਡਿਊਟੀ ਇਸ ਕੈਂਪ ਵਿੱਚ ਲਗਾਉਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ।

——————-

LEAVE A REPLY

Please enter your comment!
Please enter your name here