ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਭੋਗਪੁਰ ਵਿਖੇ ਬੀਡੀਪੀਓ ਭੁਪਿੰਦਰ ਸਿੰਘ ਨੇ ਸੰਭਾਲਿਆ ਅਹੁਦਾ

ਬੁੱਲੋਵਾਲ (ਦ ਸਟੈਲਰ ਨਿਊਜ਼)। ਰਿਪੋਰਟ- ਅਭਿਸ਼ੇਕ ਕੁਮਾਰ। ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਭੋਗਪੁਰ ਵਿਖੇ ਅੱਜ ਨਵੇਂ ਬੀ. ਡੀ. ਪੀ. ਓ. ਭੁਪਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ। ਉਨ੍ਹਾਂ ਨੂੰ ਬਲਾਕ ਲੋਹੀਆਂ ਦੇ ਨਾਲ ਬਲਾਕ ਭੋਗਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਬਲਾਕ ਭੋਗਪੁਰ ਦਾ ਚਾਰਜ ਸੰਭਾਲਣ ਉਪਰੰਤ ਉਨ੍ਹਾਂ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦੀ ਕਾਰਗੁਜ਼ਾਰੀ ਨੂੰ ਚੁਸਤ-ਦਰੁੱਸਤ ਬਣਾਉਣਗੇ।

Advertisements

ਉਨ੍ਹਾਂ ਚੱਲ ਰਹੀਆਂ ਸਰਕਾਰੀ ਸਕੀਮਾਂ, ਜਿਵੇਂ ਪੰਜ ਮਰਲੇ ਦੇ ਪਲਾਟ ਦੇਣ ਸਬੰਧੀ ਅਤੇ ਬਾਲਿਆਂ ਵਾਲੇ ਘਰਾਂ ਦੀਆਂ ਛੱਤਾਂ ਬਦਲਣ ਲਈ ਪੰਚਾਇਤਾਂ ਨੂੰ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ।ਉਨ੍ਹਾਂ ਬਲਾਕ ਭੋਗਪੁਰ ਦੀਆਂ ਸਾਰੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦੇ ਹੱਕਦਾਰ ਸਾਰੇ ਲਾਭਪਾਤਰੀਆਂ ਦੇ ਫਾਰਮ ਭਰਨ ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਹਾਇਤਾ ਸਾਰੇ ਲੋੜਵੰਦ ਲਾਭਪਾਤਰੀਆਂ ਤੱਕ ਪਹੁੰਚ ਸਕੇ।ਉਨ੍ਹਾਂ ਬਲਾਕ ਭੋਗਪੁਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਨੂੰ ਕਿਹਾ ਕਿ ਇਸ ਕੰਮ ’ਚ ਕਿਸੇ ਤਰ੍ਹਾਂ ਦੀ ਵੀ ਢਿੱਲ-ਮੱਠ ਨਾ ਵਰਤੀ ਜਾਵੇ।

LEAVE A REPLY

Please enter your comment!
Please enter your name here