ਸਿੰਘੂ ਬਾਰਡਰ ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਧੀਆਂ ਦਾ ਸੀ ਪਿਤਾ

ਦਿੱਲੀ (ਦ ਸਟੈਲਰ ਨਿਊਜ਼)। ਸਿੰਘੂ ਬਾਰਡਰ ਤੇ ਕਿਸਾਨਾਂ ਦੀ ਸਟੇਜ ਨੇੜੇ ਇੱਕ ਨੌਜਵਾਨ ਦਾ ਬੇਰਿਹਮੀ ਨਾਲ ਕਤਲ ਕੀਤਾ ਗਿਆ ਸੀ, ਜਿਸਦਾ ਹੱਥ ਕੱਟ ਕੇ ਉਸਨੂੰ ਬੈਰੀਟੇਡ ਨਾਲ ਲਟਕਾ ਦਿੱਤਾ ਗਿਆ ਸੀ। ਪੁਲਿਸ ਦੁਆਰਾ ਇਸ ਮਿ੍ਰਤਕ ਨੌਜਵਾਨ ਦੀ ਪਛਾਣ ਕਰ ਲਈ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਿ੍ਰਤਕ ਦੀ ਪਹਿਚਾਣ ਲਖਬੀਰ ਸਿੰਘ ਪੁੱਤਰ ਹਰਨਾਮ ਸਿੰਘ ਵਜੋਂ ਹੋਈ ਹੈ। ਜਿਸਦੀ ਉਮਰ 35-36 ਸਾਲ ਦੇ ਕਰੀਬ ਹੈ। ਮਿ੍ਰਤਕ ਤਰਨਤਾਰਨ ਜ਼ਿਲੇ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਹੈ ਅਤੇ ਇਹ ਪਿੰਡ ਸਰਾਏ ਅਮਾਨਤ ਖਾਂ ਦੇ ਅਧੀਨ ਆਉਦਾਂ ਹੈ।

Advertisements

ਫਿਲਹਾਲ ਇਸ ਮਾਮਲੇ ਸਬੰਧੀ ਦੋਸ਼ੀਆਂ ਨੂੰ ਗਿ੍ਰਫਤਾਰ ਨਹੀਂ ਕੀਤਾ ਗਿਆ ਹੈ ਪਰ ਇਸ ਮਾਮਲੇ ਸਬੰਧੀ ਕੁੱਝ ਨਿਹੰਗਾਂ ਉਤੇ ਦੋਸ਼ ਲਗਾਏ ਜਾ ਰਹੇ ਹਨ ਪਰ ਪੁਲਿਸ ਜਲਦ ਦੀ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬ ਰਹੇਗੀ। ਇਸ ਮਾਮਲੇ ਸਬੰਧੀ ਤਰਨਤਾਰਨ ਦੇ ਡੀਐਸਪੀ ਸੁੱਚਾ ਸਿੰਘ ਬਲ ਨੇ ਦੱਸਿਆ ਕਿ ਮਿ੍ਰਤਕ ਦਾ ਵਿਆਹ ਹੋ ਚੁੱਕਾ ਹੈ ਅਤੇ ਉਸਦੀਆਂ 3 ਧੀਆਂ ਹਨ, ਜਿਹਨਾਂ ਦੀ ਉਮਰ 5 ਸਾਲ, 7 ਸਾਲ ਅਤੇ 10 ਸਾਲ ਹੈ। ਇਸਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਲਖਬੀਰ ਸਿੰਘ ਨਸ਼ੇ ਅਤੇ ਸ਼ਰਾਬ ਦਾ ਆਦੀ ਹੈ ਅਤੇ ਉਸਦੀ ਪਤਨੀ ਉਸਨੂੰ ਛੱਡ ਕੇ ਚਲੀ ਗਈ ਹੈ।

LEAVE A REPLY

Please enter your comment!
Please enter your name here