ਪਟਿਆਲਾ ਦੇ ਦੇਵੀਗੜ੍ਹ ਰੋਡ ਤੇ ਵਾਪਰਿਆਂ ਭਿਆਨਕ ਹਾਦਸਾ, ਮੌਕੇ ਤੇ ਪੰਜ ਲੋਕਾਂ ਦੀ ਮੌਤ

ਪਟਿਆਲਾ(ਦ ਸਟੈਲਰ ਨਿਊਜ਼)। ਪਟਿਆਲਾ ਦੇ ਦੇਵੀਗੜ੍ਹ ਰੋਡ ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਨੇ ਕਈ ਸਾਰੇ ਪਰਿਵਾਰ ਉਜਾੜ ਦਿੱਤੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੋਰਾਨ ਟਰੈਕਟਰ ਟਰਾਲੀ ਅਤੇ ਸਕਾਰਪੀਓ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਦੇ ਅਨੁਸਾਰ ਕਰਨਾਲ ਤੋਂ ਸ਼ਰਧਾਲੂ ਟਰੈਕਟਰ ਟਰਾਲੀ ਤੇ ਮੱਥਾ ਟੇਕ ਕੇ ਵਾਪਿਸ ਪਟਿਆਲਾ ਪਰਤ ਰਹੇ ਸਨ। ਇਸ ਦੋਰਾਨ ਟਰੈਕਟਰ ਟਰਾਲੀ ਅਤੇ ਸਕਾਰਪੀਓ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਹਾਦਸੇ ਵਿੱਚ ਟਰੈਕਟਰ ਟਰਾਲੀ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਜਦਕਿ ਸਕਾਰਪਿਓ ਸਵਾਰ ਦੌ ਨੌਜਵਾਨਾਂ ਦੀ ਮੌਤ ਹੋ ਗਈ।

Advertisements

ਦੱਸਿਆ ਜਾ ਰਿਹਾ ਹੈ ਕਿ ਸਕਾਰਪਿਓ ਵਿੱਚ ਤਿੰਨ ਨੌਜਵਾਨ ਬੈਠੇ ਸਨ ਜਿਹਨਾਂ ਵਿੱਚੋ ਦੋ ਨੌਜਵਾਨਾ ਦੀ ਮੌਤ ਹੋ ਗਈ। ਇਹ ਦੋਵੇਂ ਨੌਜਵਾਨ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੇ ਸਨ। ਇਸ ਹਾਦਸੇ ਵਿੱਚ ਕਈ ਯਾਤਰੀ ਵੀ ਜ਼ਖਮੀ ਹੋ ਗਏ, ਜਿਹਨਾਂ ਦਾ ਇਲਾਜ ਨਿਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਸਥਾਨਿਕ ਪੁਲਿਸ ਨੇ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਬਾਕੀ ਦੀ ਜਾਂਚ ਪੜਤਾਂਲ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here