ਜ਼ਿਲ੍ਹਾ ਮੈਜਿਸਟਰੇਟ ਵਲੋਂ ਤਿਉਹਾਰਾਂ ਮੌਕੇ ਪਟਾਖੇ/ਆਤਿਸ਼ਬਾਜੀ ਚਲਾਉਣ ਸਬੰਧੀ ਹੁਕਮ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਟਾਖੇ/ਆਤਿਸ਼ਬਾਜੀ ਨਿਰਧਾਰਤ ਸਮੇਂ ਵਿਚ ਸ਼ਡਿਊਲ ਅਨੁਸਾਰ ਚਲਾਉਣ ਦਾ ਹੁਕਮ ਜਾਰੀ ਕੀਤਾ ਹੈ।   ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ 15 ਅਕਤੂਬਰ 2021 ਨੂੰ ਦੁਸਹਿਰਾ ਦੇ ਤਿਉਹਾਰ ਮੌਕੇ ਸ਼ਾਮ 6 ਵਜੇ ਤੋਂ ਸ਼ਾਮ 7 ਵਜੇ ਤੱਕ ਪਟਾਖੇ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਹੈ।

Advertisements

ਇਸੇ ਤਰ੍ਹਾਂ 4 ਨਵੰਬਰ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 19 ਨਵੰਬਰ ਨੂੰ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ, 25 ਦਸੰਬਰ ਨੂੰ ਕ੍ਰਿਸਮਸ ਅਤੇ 31 ਦਸੰਬਰ ਨੂੰ ਨਵੇਂ ਸਾਲ ਦੇ ਦਿਹਾੜੇ ਮੌਕੇ ਰਾਤ 11:55 ਤੋਂ 12:30 ਵਜੇ ਤੱਕ ਹੀ ਪਟਾਖੇ /ਆਤਿਸ਼ਬਾਜੀ ਚਲਾਉਣ ਦੀ ਆਗਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਨਿਰਧਾਰਤ ਸਮੇਂ ਤੋਂ ਬਾਅਦ ਜਾਂ ਪਹਿਲਾਂ ਪਟਾਖੇ/ਆਤਿਸ਼ਬਾਜੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 31 ਦਸੰਬਰ 2021 ਤੱਕ ਲਾਗੂ ਰਹੇਗਾ। ਇਸੇ ਤਰ੍ਹਾਂ ਖਾਮੋਸ਼ ਖੇਤਰ (ਸਾਈਲੈਂਸ ਜ਼ੋਨ) ਜਿਵੇਂ ਕਿ ਹਸਪਤਾਲ, ਸਿੱਖਿਆ ਸੰਸਥਾਵਾ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜ਼ਾਜਤ ਨਹੀਂ ਹੋਵੇਗੀ।

LEAVE A REPLY

Please enter your comment!
Please enter your name here