
ਦਿੱਲੀ (ਦ ਸਟੈਲਰ ਨਿਊਜ਼)। ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਦਿੱਲੀ ਦੀ ਸਿੰਘੂ ਬਾਰਡਰ ਤੇ ਪੰਜਾਬ ਦੇ ਇੱਕ ਦਲਿਤ ਨੌਜਵਾਨ ਦੀ ਕੀਤੀ ਗਈ ਬੇਰਿਹਮੀ ਨਾਲ ਹੱਤਿਆ ਤੇ ਦੁੱਖ ਪ੍ਰਗਟ ਕਰਦੇ ਹੋਏ ਇੱਕ ਵੱਡਾ ਬਿਆਨ ਦਿੱਤਾ ਹੈ। ਮਾਇਆਵਤੀ ਨੇ ਇਸ ਦੋਰਾਨ ਛੱਤੀਸਗੜ੍ਹ ਦੀ ਘਟਨਾ ਤੇ ਸਰਕਾਰ ਤੋਂ ਉਚਿਤ ਮੁਆਵਜ਼ਾ ਅਤੇ ਸ਼ਖਤ ਕਾਰਵਾਈ ਦੀ ਮੰਗ ਕੀਤੀ ਹੈ।

ਮਾਇਆਵਤੀ ਨੇ ਟਵੀਟ ਕਰਕੇ ਕਿਹਾ ਕਿ ਦਿੱਲੀ ਸਿੰਘੂ ਬਾਰਡਰ ਤੇ ਪੰਜਾਬ ਦੇ ਇੱਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਜੋ ਕਿ ਪੰਜਾਬ ਦੇ ਲੋਕਾਂ ਲਈ ਬਹੁਤ ਦੁਖਦਾਈ ਅਤੇ ਸ਼ਰਮਨਾਕ ਗੱਲ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਇਹ ਘਟਨਾ ਨੂੰ ਗੰਭੀਰ ਰੂਪ ਵਿੱਚ ਲੈਣਾ ਚਾਹੀਦਾ ਹੈ ਅਤੇ ਦੋਸ਼ੀ ਨੂੰ ਸ਼ਖਤ ਸ਼ਜ਼ਾ ਦੇਣੀ ਚਾਹੀਦੀ ਹੈ। ਇਸਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।












