ਪੰਜਾਬ ਹਿੱਤ ਵਿੱਚ ਨਹੀਂ ਹੈ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣਾ: ਕਿਸਾਨ ਬਾਰਡਰ ਏਰਿਆ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਾਜਵਿੰਦਰ ਸਿੰਘ/ਲਵਪ੍ਰੀਤ ਖੁਸ਼ੀਪੁਰ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐਸਐਫ ਦੇ ਆਧਾਰ ਖੇਤਰ ਨੂੰ ਵਧਾਇਆ ਜਾਣਾ ਪੰਜਾਬ ਹਿੱਤ ਵਿੱਚ ਨਹੀਂ ਹੈ, ਇਸ ਲਈ ਕੇਂਦਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹਿਦਾ ਹੈ।

Advertisements

ਇਹ ਵਿਚਾਰ ਜਿਲਾ ਗੁਰਦਾਸਪੁਰ ਦੇ ਬਾਰਡਰ ਏਰਿਆ ਵਿੱਚ ਰਹਿੰਦੇ ਕਿਸਾਨਾਂ ਦੇ ਹਨ। ਉਹਨਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਉਹਨਾਂ ਨੇ ਕਿਹਾ ਕਿ ਪਹਿਲਾਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਸੀ ਅਤੇ ਹੁਣ ਇਸ ਨੂੰ ਵੱਧਾ ਕੇ 50 ਕਿਲੋਮੀਟਰ ਕਰ ਦੇਣਾ ਕਿਤੇ ਨਾ ਕਿਤੇ ਪੰਜਾਬ ਦੀ ਜਨਤਾ ਨਾਲ ਧੱਕਾ ਹੈ। ਕਿਸਾਨਾਂ ਨੇ ਕਿਹਾ ਕਿ ਦੀਨਾਨਗਰ ਵਿੱਚ ਹੋਏ ਆੱਤਵਾਦੀ ਹਮਲੇ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਆਪ੍ਰੇਸ਼ਨ ਕਰਕੇ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਸੀ ਅਤੇ ਉਸ ਵੇਲੇ ਭਾਰਤੀ ਫੌਜ਼ ਦੀ ਲੌੜ ਨਹੀਂ ਪਈ ਸੀ।

ਇਸ ਲਈ ਕੇਂਦਰ ਸਰਕਾਰ ਆਪਣੇ ਫਾਇਦੇ ਲਈ ਇਹੋ ਜਿਹੇ ਕਾਨੂੰਨ ਬਣਾ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀ ਹੈ ਅਤੇ ਪੰਜਾਬ ਵਿੱਚ ਐਮਰਜੈਂਸੀ ਲਗਾਉਣਾ ਚਾਹੁੰਦੀ ਹੈ। ਜਿਸਨੂੰ ਕਦੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਹੋਰਨਾਂ ਜੱਥੇਬੰਦੀਆਂ ਨੂੰ ਵੀ ਇਸਦਾ ਵਿਰੋਧ ਕਰਨਾ ਚਾਹਿਦਾ ਹੈ।

LEAVE A REPLY

Please enter your comment!
Please enter your name here