ਮੁੱਖ ਮੰਤਰੀ ਚੰਨੀ ਨੇ ਕੀਤੇ ਵੱਡੇ ਐਲਾਨ, 700 ਕਰੋੜ ਦੇ ਬਕਾਇਆਂ ਬਿੱਲ ਕੀਤੇ ਮੁਆਫ

ਚੰਡੀਗੜ੍ਹ( ਦ ਸਟੈਲਰ ਨਿਊਜ਼) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕੈਬਨਿਟ ਬੈਠਕ ਤੋਂ ਬਾਅਦ ਸੂਬੇ ਵਿੱਚ ਵੱਡੇ ਐਲਾਨ ਕੀਤੇ ਹਨ। ਪ੍ਰੈਸ ਕਾਨਫਰੰਸ ਦੋਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰਾਂ ਵਿੱਚ ਪਾਣੀ ਦੇ 700 ਕਰੋੜ ਰੁਪਏ ਦੇ ਬਕਾਇਆਂ ਬਿੱਲ ਨੂੰ ਮਾਫ ਕਰ ਦਿੱਤਾ ਗਿਆ ਹੈ। ਇਸਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਦਾ ਬਿੱਲ ਅਤੇ ਟਿਊਬਵੈਲਾਂ ਦੇ ਬਿੱਲ ਵੀ ਹੁਣ ਸਰਕਾਰ ਵੱਲੋਂ ਭਰੇ ਜਾਣਗੇ।

Advertisements

ਇਸਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਰੇਗੂਲਰ ਭਰਤੀਆਂ ਕੀਤੀਆਂ ਜਾਣਗੀਆਂ ਅਤੇ ਕਿਸੇ ਵੀ ਵਿਅਕਤੀ ਨੂੰ ਠੇਕੇ ਤੇ ਭਰਤੀ ਨਹੀਂ ਕੀਤਾ ਜਾਵੇਗਾ। ਇਸ ਦੋਰਾਨ ਮੁੱਖ ਮੰਤਰੀ ਚੰਨੀ ਨੇ ਬੀ.ਐਸ. ਐਫ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਕੁੱਝ ਦਿਨਾਂ ਅੰਦਰ ਇਸ ਮੁੱਦੇ ਤੇ ਪੰਜਾਬ ਕੈਬਨਿਟ ਦੁਬਾਰਾ ਬੈਠਕ ਬੁਲਾਈ ਜਾਵੇਗੀ। ਇਸਤੋਂ ਇਲਾਵਾ ਮੁੰਖ ਮੰਤਰੀ ਚੰਨੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ 18 ਨੁਕਤੀ ਏਜੰਡੇ ਬਾਰੇ ਬੋਲਦਿਆਂ ਕਿਹਾ ਕਿ ਜੋ ਵੀ ਏਜੰਡਾ ਹੈ, ਉਸਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here