ਕਣਕ ਦਾ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ, 20 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ: ਡਾ.ਅਮਰੀਕ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਬਲਾਕ ਪਠਾਨਕੋਟ ਵਿੱਚ ਜ਼ਮੀਨ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਕਣਕ ਦੀ ਬਿਜਾਈ ਸੁਪਰ/ਹੈਪੀ ਸੀਡਰ ਨਾਲ ਕਰਨ ਬਾਰੇ ਕਿਸਾਨਾਂ ਨੂੰ ਪੇ੍ਰਰਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਝਲੋਆ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਸ਼ੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਚਲੲਾ ਜਾ ਮੁਹਿੰਮ ਤਹਿਤ ਲਗਾਏ ਇਸ ਜਾਗਰੁਕਤਾ ਕੈਂਪ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਤਜਿੰਦਰ ਸਿੰਘ,ਜੋਤੀ ਬਾਲਾ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ),ਜੀਵਨ ਲਾਲ, ਸਰਪੰਚ/ਕਿਸਾਨ ਮਿੱਤਰ ਸ਼੍ਰੀ ਯੁੱਧਵੀਰ ਸਿੰਘ, ਗੌਰਵ ਕੁਮਾਰ,ਵਿਨੋਦ ਕੁਮਾਰ,ਹਰਦੇਵ ਸਿੰਘ,ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Advertisements


ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵੀ ਵਾਕਿਆ ਦਰਜ਼ ਨਹੀਂ  ਕੀਤਾ ਗਿਆ।ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਸਮੁੱਚੀ ਪਰਾਲੀ ਪਸ਼ੂ ਪਾਲਕਾਂ ਨੂੰ ਚੁਕਵਾ ਦਿੱਤੀ ਜਾਂਦੀ ਹੈ ਅਤੇ ਕੁਝ ਰਕਬੇ ਵਿੱਚ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਜਾਂ ਸੁਪਰ /ਹੈਪੀ ਸੀਡਰ ਨਾਲ ਕਣਕ ਦੀ ਬਿਜਾਈ  ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ  ਬਲਾਕ ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਕਿਸਾਨਾਂ ਨੂੰ 8 ਸੁਪਰ ਸੀਡਰ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਹਨ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਏ ਬਗੈਰ ਸਭ ਤੋਂ ਵਧੀਆ ਪ੍ਰਬੰਧਨ ਕਰਨ ਵਾਲੀ ਗ੍ਰਾਮ ਪੰਚਾਇਤ ਦੀ ਚੋਣ ਕਰਕੇ 50,000/-ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਨਾਮ ਲਈ ਉਸ ਪੰਚਾਇਤ ਨੂੰ ਹੀ ਚੁਣਿਆ ਜਾਵੇਗਾ ਜਿਸ ਪਿੰਡ ਵਿੱਚ ਝੋਨੇ ਹੇਠ ਰਕਬਾ 60 ਫੀਸਦੀ ਤੋਂ ਵੱਧ ਹੋਵੇਗਾ ਅਤੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵੀ ਵਾਕਿਆ ਦਰਜ ਨਾਂ ਕੀਤਾ ਗਿਆ ਹੋਵੇ। ਉਨਾਂ ਕਿਹਾ ਕਿ ਬਲਾਕ ਵਿੱਚ ਜੋ ਵੀ ਸੁਪਰ/ਹੈਪੀ ਸੀਡਰ ਮਾਲਕ ਕਿਸਾਨ ਪਰਾਲੀ ਪ੍ਰਬੰਧਨ ਦਾ ਸਭ ਤੋਂ ਵੱਧ ਕੰਮ ਕਰੇਗਾ ਉਸ ਨੂੰ 11000/- ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਕਿਸਾਨਾਂ ਦੁਆਰਾ ਪਰਾਲੀ ਪ੍ਰਬੰਧਨ ਦੇ ਕੰਮ ਦਾ ਲੇਖਾ ਜੋਖਾ i khet ਐਪ ਰਾਹੀਂ ਰੱਖਿਆ ਜਾਵੇਗਾ।

ਉਨਾਂ ਕਿਹਾ ਕਿ ਸਬਸਿਡੀ ਤੇ ਕਣਕ ਦਾ ਬੀਜ ਲੈਣ ਲਈ ਕਿਸਾਨ ਆਨਲਾਈਨ ਪੋਰਟਲ http://agrimachinerypb.com ਉੱਤੇ ਆਪਣੀ ਆਈ.ਡੀ. ਬਣਾ ਕੇ ਮਿਤੀ 20 ਅਕਤੂਬਰ 2021 ਤੱਕ ਅਪਲਾਈ ਕਰ ਸਕਦੇ ਹਨ।  ਯੁੱਧਵੀਰ ਸਿੰਘ ਨੇ ਕਿਹਾ ਕਿ ਸੁਪਰ ਸੀਡਰ ਮਸ਼ੀਨ ਖੇਤ ਵਿੱਚ ਖੜੀ ਝੋਨੇ ਦੀ ਰਹਿੰਦਖੂੰਹਦ ਨੂੰ ਨਸ਼ਟ ਕਰਕੇ ਕਣਕ ਦੀ ਬਿਜਾਈ ਕਰ ਦਿੰਦੀ ਹੈ ਜਿਸ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਗੌਰਵ ਕੁਮਾਰ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ ਖੂੰਹਦ ਨੂਮ ਖੇਤਾਂ ਵਿੱਚ ਨਸ਼ਟ ਕਰਨ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਨਾਲ ਸਿਉਂਕ ਦੀ ਸਮੱਸਿਆ ਵੀ ਖਤਮ ਹੋ ਜਾਂਦੀ ਹੈ। ਉਨਾਂ ਕਿਸਾਨਾਂ ਨੂੰ ਕਣਕ  ਝੋਨੇ ਤੋਂ ਇਲਾਵਾ ਦਾਲਾਂ,ਤੇਲ ਬੀਜ ਫਸਲਾਂ ਦੀ ਕਾਸਤ ਕਰਨ ਲਈ ਪ੍ਰੁੇਰਿਤ ਵੀ ਕੀਤਾ। ਇਸ ਮੌਕੇ ਮੌਜੂਦ ਸਮੂਹ ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਬਲਾਕ ਪਠਾਨਕੋਟ ਸਮੇਤ ਘਰੋਟਾ ਨੂੰ ਛੇਵੀ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਣ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਹੋਰਨਾਂ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਵੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here