ਜਲੰਧਰ ਵਿੱਚ ਸੁਤੰਤਰਤਾ 75ਵੀਂ ਵਰ੍ਹੇਗੰਢ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਏ ਜਾਣਗੇ: ਘਨਸ਼ਿਆਮ ਥੋਰੀ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਦੇਸ਼ ਭਰ ਵਿੱਚ ਮਨਾਏ ਜਾ ਰਹੇ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਹਿੱਸੇ ਵਜੋਂ ਭਾਰਤ ਦੀ ਆਜ਼ਾਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਲੜੀਵਾਰ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਨੂੰ ਅਗਸਤ 2023 ਤੱਕ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਸੂਚੀਬੱਧ ਕਰਦੇ ਹੋਏ ਸਮਾਗਮਾਂ ਦਾ ਕੈਲੰਡਰ ਤਿਆਰ ਕਰਨ ਲਈ ਕਿਹਾ ਗਿਆ। ਕਈ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਆ, ਸਥਾਨਕ ਸਰਕਾਰਾਂ, ਯੁਵਕ ਸੇਵਾਵਾਂ, ਪੇਂਡੂ ਵਿਕਾਸ ਅਤੇ ਪੰਚਾਇਤ ਸਮੇਤ ਹੋਰਨਾਂ ਵਿਭਾਗਾਂ ਨੂੰ ਜ਼ਿਲ੍ਹੇ ਵਿੱਚ 2023 ਤੱਕ ਹੋਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਸਤ੍ਰਿਤ ਗਤੀਵਿਧੀ ਯੋਜਨਾ ਪੇਸ਼ ਕਰਨੀ ਚਾਹੀਦੀ ਹੈ। 

Advertisements

ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਵਿਭਾਗਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਾਲ-ਨਾਲ ਅਜਿਹੀਆਂ ਸਾਰੀਆਂ ਗਤੀਵਿਧੀਆਂ ਸਰਕਾਰ ਦੀ ਵੈਬਸਾਈਟ ‘ਤੇ ਅਪਲੋਡ ਕਰਨ ਲਈ ਕਿਹਾ। ਥੋਰੀ ਨੇ ਅੱਗੇ ਦੱਸਿਆ ਕਿ ਸਾਡੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹੇ ਵਿੱਚ ਸ਼ਾਨਦਾਰ ਗਤੀਵਿਧੀ ਵੀ ਕਰਵਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਤਾਂ ਜੋ ਇਨ੍ਹਾਂ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ ਅਤੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਵੀ ਮੌਜੂਦ ਸਨ।

                                                               

LEAVE A REPLY

Please enter your comment!
Please enter your name here