ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਲਾਅ-ਐਂਡ-ਆਰਡਰ (ਅਮਨ-ਕਾਨੂੰਨ) ਸਬੰਧੀ ਇੱਕ ਮੀਟਿੰਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦੇ 4 ਵਿਧਾਨ ਸਭਾ ਹਲਕਿਆਂ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਦੀ ਪੜਤਾਲ ਕਰਨ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਜੁਆਇੰਟ ਟੀਮ ਦੀ ਤਿਆਰੀ ਕਰਨ ਲਈ ਕਿਹਾ ਗਿਆ ਅਤੇ ਨਾਲ ਹੀ ਪੁਲਿਸ ਵਿਭਾਗ ਨੂੰ ਜ਼ਿਲ੍ਹੇ ਦੇ ਅਸਲਾ ਲਾਇਸੰਸ ਧਾਰਕਾਂ ਦੇ ਅਸਲਾ ਜਮ੍ਹਾ ਕਰਨ ਲਈ ਕਿਹਾ।

Advertisements

ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ 2017 ਅਤੇ 2019 ਸਬੰਧੀ ਪੈਂਡਿੰਗ ਪਏ ਕੇਸਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਫਿਰੋਜ਼ਪੁਰ ਹਰਮਨ ਹੰਸ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਅਤੇ ਇਲੈਕਸ਼ਨ ਇੰਚਾਰਜ ਰਵੀ ਕੁਮਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here