28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਤੇ ਲਗਾਏ ਜਾਣਗੇ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। 28 ਅਤੇ 29 ਅਕਤੂਬਰ 2021 ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੁਵਿਧਾ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੁਵਿਧਾ ਕੈਂਪ ਲੋਕ ਭਲਾਈ ਸਕੀਮਾਂ ਜਿਵੇਂ ਕਿ 5-5 ਮਰਲੇ ਦੇ ਪਲਾਟ’, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ਪੱਕਾ)- ਪ੍ਰਧਾਨ ਮੰਤਰੀ ਆਵਾਸ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ/ਬੀ.ਸੀ. ਕਾਰਪੋਰੇਸ਼ਨਾਂ, ਬੈਕਫਿੰਕੋ ਤੋਂ ਲੋਨ, ਬਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡਜ਼, 2 ਕਿਲੋ ਵਾਟ ਤੱਕ ਦੇ ਬਿਜਲੀ ਦੇ ਬਕਾਏ ਦੀ ਮੁਆਫੀ ਦੇ ਸਰਟੀਫਿਕੇਟ ਜਾਰੀ ਕਰਨ ਦੇ ਨਾਲ-ਨਾਲ ਕਈ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਲਗਾਏ ਜਾ ਰਹੇ ਹਨ। ਇਨ੍ਹਾਂ ਸੁਵਿਧਾ ਕੈਂਪਾਂ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

Advertisements

ਉਨ੍ਹਾਂ ਕਿਹਾ ਕਿ ਇਹ ਕੈਂਪ ਲਗਾਉਣ ਦਾ ਮੁੱਖ ਉਦੇਸ਼ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰ ਕੇ ਇਨ੍ਹਾਂ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ/ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕਰਨਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ਦੇ ਕੈਂਪਾਂ ਅਤੇ ਸਬ-ਡਵੀਜ਼ਨ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਬ-ਡਵੀਜ਼ਨ ਪੱਧਰ ਦੇ ਕੈਂਪਾਂ ਵਿੱਚ ਆਪੋ-ਆਪਣੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਬਾਰੇ 500-500 ਫਾਰਮ ਲੈਕੇ ਆਉਣ ਲਈ ਹੁਕਮ ਦਿੱਤੇ।

LEAVE A REPLY

Please enter your comment!
Please enter your name here