ਉੱਤਰਾਖੰਡ ਵਿੱਚ ਭਾਰੀ ਮੀਂਹ ਦਾ ਕਹਿਰ, 46 ਲੋਕਾਂ ਦੀ ਮੌਤ, 11 ਲਾਪਤਾ

ਉੱਤਰਾਖੰਡ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ। ਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਨੇ ਤਬਾਬੀ ਮਚਾਈ ਹੋਈ ਹੈ। ਜਿਸ ਦੋਰਾਨ ਦੇਹਰਾਦੂਨ ਦੇ ਉੱਤਰਾਖੰਡ ਵਿੱਚ ਲੱਗਪਗ 46 ਲੋਕਾਂ ਦੀ ਮੌਤ ਅਤੇ 11 ਲੋਕ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਭਾਰੀ ਮੀਂਹ ਨਾਲ ਜ਼ਮੀਨ ਖਿਸਕਣ ਦੇ ਕਾਰਣ 46 ਲੋਕਾਂ ਦੀ ਮੌਤ ਹੋ ਗਈ ਤੇ ਕਈ ਲਾਪਤਾ ਹੋ ਗਏ ਹਨ। ਇਸਤੋਂ ਇਲਾਵਾ ਕਈ ਲੋਕ ਘਰਾਂ ਤੋਂ ਵੀ ਬੇਘਰ ਹੋ ਗਏ ਹਨ। ਇਸ ਭਾਰੀ ਮੀਂਹ ਦੇ ਕਾਰਣ 12 ਲੋਕ ਜ਼ਖਮੀ ਹਾਲਤ ਵਿੱਚ ਹਨ, ਜਿਹਨਾਂ ਦਾ ਇਲਾਜ ਸਥਾਨਿਕ ਹਸਪਤਾਲ ਵਿੱਚ ਚੱਲ ਰਿਹਾ ਹੈ।

Advertisements

ਜਾਣਕਾਰੀ ਦੇ ਅਨੁਸਾਰ, ਇਸ ਆਫਤ ਵਿੱਚ ਕੁੱਲ 9 ਇਮਾਰਤਾਂ ਨੁਕਸਾਨੀਆਂ ਗਈਆਂ ਹਨ । ਮੁੱਖ ਮੰਤਰੀ ਧਾਮੀ ਨੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਵੇਰਵਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਇਸ ਆਫਤ ਵਿੱਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸਤੋਂ ਇਲਾਵਾ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਧਾਮੀ ਨਾਲ ਗੱਲਬਾਤ ਕਰਕੇ ਪ੍ਰਭਾਵਿਤ ਖੇਤਰਾਂ ਦਾ ਵੇਰਵਾ ਲਿਆ ਅਤੇ ਸੂਬੇ ਨੂੰ ਹਰ ਮੱਦਦ ਦੇਣ ਦਾ ਭਰੋਸਾ ਦਿੱਤਾ ।

LEAVE A REPLY

Please enter your comment!
Please enter your name here