ਪੰਜਾਬ ਸਰਕਾਰ ਨੇ ਸਿੰਘੂ ਬਾਰਡਰ ਤੇ ਹੋਏ ਕਤਲ ਮਾਮਲੇ ਦੀ ਜਾਂਚ ਲਈ ਐੱਸਆਈਟੀ ਕੀਤੀ ਗਠਿਤ

ਚੰਡੀਗੜ੍ਹ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ। ਪੰਜਾਬ ਸਰਕਾਰ ਨੇ ਸਿੰਘੂ ਬਾਰਡਰ ਉੱਤੇ ਲਖਬੀਰ ਸਿੰਘ ਦੀ ਹੱਤਿਆ ਤੇ ਇਸ ਨਾਲ ਸਬੰਧ ਘਟਨਾਵਾਂ ਦੀ ਜਾਂਚ ਲਈ ਐੱਸਆਈਟੀ ਬਣਾਈ ਹੈ। ਇਸ ਮਾਮਲੇ ਦੀ ਜਾਂਚ ਕਰਨ ਲਈ ਏਡੀਜੀਪੀ ਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਐੱਸਆਈਟੀ ਦੇ ਮੁਖੀ ਹੋਣਗੇ। ਇਹ ਜਾਣਕਾਰੀ ਡੀਜੀਪੀ ਪੰਜਾਬ ਦਫਤਰ ਨੇ ਦਿੱਤੀ । ਜਾਣਕਾਰੀ ਦੇ ਅਨੁਸਾਰ, ਪੰਜਾਬ ਸਰਕਾਰ ਨੇ ਲਖਬੀਰ ਸਿੰਘ ਦੀ ਹੱਤਿਆ ਦੀਆਂ ਗਤੀਵਿਧੀਆਂ ਅਤੇ ਨਿਹੰਗ ਬਾਬਾ ਅਮਨ ਸਿੰਘ ਦੇ ਗਰੁੱਪ ਦੀਆਂ ਗਤੀਵਿਧੀਆਂ ਦੀ ਜਾਂਚ ਪੜਤਾਲ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕੀਤੀ ਹੈ।

Advertisements

ਇਸਤੋਂ ਇਲਾਵਾ ਨਿਹੰਗ ਬਾਬਾ ਅਮਨ ਸਿੰਘ ਦੀਆਂ ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਸਣੇ ਭਾਜਪਾ ਆਗੂਆਂ ਨਾਲ ਮੁਲਾਕਾਤਾਂ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ। ਇਸਦੇ ਨਾਲ ਹੀ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਉਹ ਤੱਥ ਜਾਣਨ ਲਈ ਵੱਖ -ਵੱਖ ਨਿਹੰਗ ਸਮੂਹਾਂ ਦੀ ਮੀਟਿੰਗ ਬੁਲਾਉਣ।

LEAVE A REPLY

Please enter your comment!
Please enter your name here