ਸੇਵਾ ਕੇਂਦਰਾਂ ’ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲੇ ਦੇ ਸੇਵਾ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ। ਉਨਾਂ ਦੱਸਿਆ ਕਿ ਕਿਸਾਨ ਟੂਰਿਜ਼ਮ ਸਕੀਮ ਅਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਦੋਵਾਂ ਸੇਵਾਵਾਂ ਦੀ ਗੋਲਡ ਸ਼੍ਰੇਣੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਸ਼੍ਰੇਣੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰ ਖੁਦ ਵੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਲਿੰਕ https://eservices.punjab.gov.in  ’ਤੇ ਜਾ ਕੇ ਇਨਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਜਾਂ ਜ਼ਿਲੇ ਦੇ ਸੇਵਾ ਕੇਂਦਰਾਂ ਵਿੱਚ ਲੋੜੀਂਦੇ ਦਸਤਾਵੇਜ਼ ਲਿਜਾ ਕੇ ਅਪਲਾਈ ਕਰ ਸਕਦਾ ਹੈ। ਉਨਾਂ ਕਿਹਾ ਕਿ ਬਿਨੈਕਾਰ ਨੂੰ ਕਿਸੇ ਵੀ ਦਫ਼ਤਰ ਵਿੱਚ ਕੋਈ ਵੀ ਦਸਤਾਵੇਜ਼ ਜਮਾਂ ਕਰਾਉਣ ਲੋੜ ਨਹੀਂ ਹੈ।

LEAVE A REPLY

Please enter your comment!
Please enter your name here