ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ੋਕ ਸਲਾਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਪੁਲਿਸ ਸ਼ਹੀਦੀ ਸਮਾਰਕ ’ਤੇ ਪੁਲਿਸ ਸ਼ਹੀਦੀ ਦਿਵਸ ਮੌਕੇ ਕਮਾਂਡੈਂਟ ਪੀ.ਆਰ.ਟੀ.ਸੀ. ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ, ਸਟਾਫ਼ ਮੈਂਬਰਾਂ ਅਤੇ ਸਿਖਿਆਰਥੀਆਂ ਨੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਦਿੱਤੀ।

Advertisements

ਕਮਾਂਡੈਂਟ ਹਰਪ੍ਰੀਤ ਸਿੰਘ ਮੰਡੇਰ ਨੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕਿਹਾ ਕਿ ਸ਼ਹੀਦਾਂ ਸਦਕਾ ਹੀ ਅਸੀਂ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਸਾਡੇ ਸ਼ਹੀਦਾਂ ਵਲੋਂ ਦਰਸਾਏ ਰਾਹ ’ਤੇ ਚੱਲਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨੀ ਚਾਹੀਦੀ ਹੈ। ਇਸ ਮੌਕੇ ਡੀ.ਐਸ.ਪੀ. ਗੁਰਜੀਤ ਪਾਲ ਸਿੰਘ, ਡੀ.ਐਸ.ਪੀ. ਹਰਜੀਤ ਸਿੰਘ, ਡੀ.ਐਸ.ਪੀ. ਮਲਕੀਅਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੌਜੂਦ ਸੀ।

LEAVE A REPLY

Please enter your comment!
Please enter your name here