ਧੰਨ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਿਖੇ ਸਾਲਾਨਾ ਸਾਮਾਗਮ 30 ਅਕਤੂਬਰ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਾਮਾਗਮ 30 ਅਕਤੂਬਰ ਦਿਨ ਸ਼ਨਿੱਚਰਵਾਰ ਧੰਨ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸੁਸਾਇਟੀ ਪੁਰਹੀਰਾਂ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਲਿਆਕਤ ਸਿੰਘ ਨੇ ਦੱਸਿਆ ਕਿ ਸਮਾਗਮ ਸ਼ਨਿੱਚਰਵਾਰ ਸ਼ਾਮ 5 ਤੋਂ ਰਾਤ 11 ਵਜੇ ਤਕ ਕਰਵਾਇਆ ਜਾਵੇਗਾ। ਇਸ ਮੌਕੇ ਪੰਥ ਦੇ ਮਹਾਨ ਵਿਦਨਾਨ, ਰਾਗੀ-ਢਾਡੀ ਜਥੇ ਤੇ ਸੰਤ-ਮਹਾਪੁਰਸ਼ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ।

Advertisements

ਇਸ ਦੌਰਾਨ ਪੰਥ ਕੇ ਮਹਾਨ ਵਿਦਵਾਨ ਭਾਈ ਪਿੰਦਰਪਾਲ ਸਿੰਘ ਜੀ, ਸੰਤ ਅਨੂਪ ਸਿੰਘ ਜੀ ਊਨਾ ਸਾਹਿਬ ਵਾਲੇ, ਭਾਈ ਜੋਗਿੰਦਰ ਸਿੰਘ ਜੀ ਰਿਆੜ, ਇੰਟਰਨੈਸ਼ਨਲ ਗੋਲਜ ਮੈਡਲਿਸਟ ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਬੀਬੀ ਰਵਿੰਦਰ ਕੌਰ ਜੀ ਪਟਿਆਲਾ ਵਾਲੇ ਤੇ ਭਾਈ ਪਿਆਰਾ ਸਿੰਘ ਜੀ ਮਿੱਠਾ ਟਿਵਾਣਾ ਵਾਲੇ ਗੁਰਇਤਹਾਸ ਨਾਲ ਸੰਗਤ ਨੂੰ ਨਿਹਾਲ ਕਰਨਗੇ। ਭਾਈ ਗੁਰਲਿਆਕਤ ਸਿੰਘ ਨੇ ਦੱਸਿਆ ਕਿ ਸਮਾਗਮ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ ਤੇ ਸਮਾਗਮ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here