ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕਾਡਰ 1 ਨਵੰਬਰ ਤੋਂ ਸ਼ੁਰੂ

ਜਲੰਧਰ (ਦ ਸਟੈਲਰ ਨਿਊਜ਼)। ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਵਿੱਚ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦਾ ਅਗਲਾ ਕੇਡਰ 1 ਨਵੰਬਰ 2021 ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ (ਰਿਟਾ.) ਨੇ ਦੱਸਿਆ ਕਿ ਭਰਤੀ ਦੀ ਟ੍ਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰ. 7340982774  ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here