28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਬਲਾਕ ਪੱਧਰ ਤੇ ਲੱਗਣਗੇ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼) ।  ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਆਮ ਲੋਕਾਂ ਲਈ 28 ਅਤੇ 29 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫਤਰ) ਫਿਰੋਜ਼ਪੁਰ ਛਾਉਣੀ, ਸਬ- ਡਵੀਜ਼ਨ ਪੱਧਰ ਤੇ ਐੱਸ.ਡੀ.ਐੱਮ. ਦਫਤਰ ਗੁਰੂਹਰਸਹਾਏ ਅਤੇ ਐੱਸ.ਡੀ.ਐੱਮ. ਦਫਤਰ ਜ਼ੀਰਾ ਵਿਖੇ ਅਤੇ ਬਲਾਕ ਪੱਧਰ ਤੇ ਬੀਡੀਪੀਓ ਦਫਤਰ ਮਮਦੋਟ, ਬੀਡੀਪੀਓ ਦਫਤਰ ਮਖੂ ਅਤੇ ਬੀਡੀਪੀਓ ਦਫਤਰ ਘੱਲਖੁਰਦ ਵਿਖੇ ਲਗਾਏ ਜਾਣਗੇ। ਕੈਂਪ ਵਿੱਚ ਆਉਣ ਵਾਲੇ ਪ੍ਰਾਰਥੀ ਆਪਣੇ ਆਧਾਰ ਕਾਰਡ ਦੀ ਕਾਪੀ, ਬੈਂਕ ਦੀ ਕਾਪੀ ਸਮੇਤ ਫੋਟੋ ਸਟੇਟ ਕਾਪੀ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ. ਵਿਨੀਤ ਕੁਮਾਰ ਨੇ ਇੰਨਾਂ ਸਪੈਸ਼ਲ ਕੈਂਪਾਂ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।

Advertisements

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨਾਂ ਸਪੈਸ਼ਲ ਕੈਂਪਾਂ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਪਹਿਲ ਦੇ ਆਧਾਰ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇੰਨਾਂ ਸਪੈਸ਼ਲ ਕੈਂਪਾਂ ਦੌਰਾਨ ਵੱਖ-ਵੱਖ ਲੋਕ ਭਲਾਈ ਸਕੀਮਾਂ ਨਾਲ ਸਬੰਧਿਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜ-ਪੰਜ ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ), ਪੀ.ਐਮ.ਏ.ਵਾਈ. ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਬਿਜਲੀ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀਐੱਲਯੂ ਕੇਸ/ ਨਕਸ਼ੇ ਆਦਿ ਸਕੀਮਾਂ ਸ਼ਾਮਿਲ ਹੋਣਗੀਆਂ।  ਉਨ੍ਹਾਂ ਨੇ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਨੂੰ  ਆਪਣੇ ਖੇਤਰ ਦੇ ਕੈਂਪਾਂ ਵਿੱਚ ਆਪੋ-ਆਪਣੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਬਾਰੇ 500-500 ਫਾਰਮ ਲੈਕੇ ਆਉਣ ਲਈ ਹੁਕਮ ਦਿੱਤੇ। ਉਨਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਇੰਨਾਂ ਕੈਂਪਾਂ ਵਿੱਚ ਮਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ।  

LEAVE A REPLY

Please enter your comment!
Please enter your name here