ਯੂਨਾਈਟਿਡ ਸਿੱਖ ਮਿਸ਼ਨ ਯੂਐਸਏ ਵੱਲੋਂ ਲਗਾਇਆ ਗਿਆ 6 ਵਾਂ ਅੱਖਾਂ ਦਾ ਮੁਫਤ ਜਾਂਚ ਕੈਂਪ

ਫਿਰੋਜ਼ਪੁਰ (ਦ ਸਟੈਲਰ ਨਿਊਜ਼) । ਗੁਰਦੀਪ ਸਿੰਘ ਮਲਿਕ ਪ੍ਰਧਾਨ ਯੂਨਾਈਟਿਡ ਸਿੱਖ ਮਿਸ਼ਨ ਯੂ.ਐਸ.ਏ ਦੀ ਅਗਵਾਈ ਹੇਠ ਛਾਉਣੀ ਦੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਕੂਲ ਚੇਅਰਮੈਨ ਜਗਮੀਤ ਸਿੰਘ ਅਤੇ ਪ੍ਰੋਜੈਕਟ ਚੇਅਰਮੈਨ ਸਰਬਜੀਤ ਸਿੰਘ ਛਾਬੜਾ ਤੇ ਪ੍ਰਧਾਨ ਸਤਿੰਦਰਜੀਤ ਦੀ ਦੇਖ-ਰੇਖ ਹੇਠ 6ਵਾਂ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਮੁੱਖ ਮਹਿਮਾਨ ਅਤੇ ਰਿਪੁਦਮਨ ਸਿੰਘ ਮਲਿਕ ਕੈਨੇਡਾ ਤੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੀਵੇ ਜਗਾ ਕੇ ਕੈਂਪ ਦਾ ਉਦਘਾਟਨ ਕੀਤਾ।      ਜਾਣਕਾਰੀ ਦਿੰਦਿਆਂ ਪ੍ਰੋਜੈਕਟ ਚੇਅਰਮੈਨ ਸਰਬ ਜੀਤ ਸਿੰਘ ਛਾਬੜਾ ਅਤੇ ਪ੍ਰਧਾਨ ਸਤਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਦੀ ਸੇਵਾ ਕਰਨਾ ਹੈ।       

Advertisements

ਕੈਂਪ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਉਨ੍ਹਾਂ ਦਾ ਬਚਪਨ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਰੋਡ ’ਤੇ ਬੀਤਿਆ ਹੈ ਅਤੇ ਉਹ ਸਕੂਲ ਦੇ ਹਰ ਅਧਿਕਾਰੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਹਲਕਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਜਿਸ ਲਈ ਉਹ ਹਲਕਾ ਵਾਸੀਆਂ ਦੀ ਦਿਨ ਰਾਤ ਇੱਕ ਕਰਕੇ ਸੇਵਾ ਕਰ ਰਹੇ ਹਨ।     ਇਸ ਮੌਕੇ ਪ੍ਰੋਜੈਕਟ ਚੇਅਰਮੈਨ ਟੀ.ਐਸ ਬੇਦੀ, ਪ੍ਰੋਜੈਕਟ ਚੇਅਰਮੈਨ ਸਰਬਜੀਤ ਸਿੰਘ ਛਾਬੜਾ, ਪ੍ਰਧਾਨ ਸਤਿੰਦਰਜੀਤ ਸਿੰਘ, ਮੀਤ ਪ੍ਰਧਾਨ ਬਲਬੀਰ ਸਿੰਘ, ਮੀਤ ਪ੍ਰਧਾਨ ਪਰਮਿੰਦਰ ਸਿੰਘ ਖਰਬੰਦਾ, ਸਕੱਤਰ ਭੁਪਿੰਦਰ ਸਿੰਘ ਛਾਬੜਾ, ਸੰਪਾਦਕ ਹਰਵਿੰਦਰ ਜੀਤ ਸਿੰਘ ਨੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਕੈਂਪ ਵਿਚ ਪਹੁੰਚਣ ‘ਤੇ ਧੰਨਵਾਦ ਕੀਤਾ | ਜਦੋਂ ਤੋਂ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ  ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਹੀ ਵਿਕਾਸ ਦੀ ਰੌਣਕ ਰਹੀ ਹੈ। 

ਉਨ੍ਹਾਂ ਦੱਸਿਆ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਮੁੱਖ ਉਦੇਸ਼ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਹੈ।  ਇਸ ਮੌਕੇ ਪੰਜਾਬ ਮਾਰਕਿਟ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਖੋਸਾ, ਧਰਮਜੀਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ, ਬਲਾਕ ਸਮਿਤੀ ਦੇ ਚੇਅਰਮੈਨ ਬਲਬੀਰ ਬਾਠ, ਕੌਂਸਲਰ ਰਿਸ਼ੀ ਸ਼ਰਮਾ, ਕੌਂਸਲਰ ਪਰਮਿੰਦਰ ਹਾਂਡਾ ਤੋਂ ਇਲਾਵਾ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here