ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ ਰੋਜ਼ਗਾਰ ਮੇਲੇ ਦਾ ਆਯੋਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ—ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਂਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਡੀ. ਸੀ. ਕੰਪਲੈਕਸ, ਫਿਰੋਜ਼ਪੁਰ ਵੱਲੋਂ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ 125 ਖਾਲੀ ਅਸਾਮੀਆਂ ਲਈ ਦੋ ਰੋਜ਼ਗਾਰਦਾਤਾ ਞਂਧਂ ਸੁਰੱਖਿਆ ਅਤੇ ਬੈਕਅੱਪ ਸੁਰੱਖਿਆ ਲਈ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ ਹੈ।

Advertisements

ਪਲੇਸਮੈਂਟ ਡਰਾਈਵ ਵਿੱਚ 158 ਪ੍ਰਤੀਭਾਗੀਆਂ ਨੇ ਭਾਗ ਲਿਆ ਅਤੇ ਅੰਤ ਵਿੱਚ 116 ਦੀ ਚੋਣ ਕੀਤੀ ਗਈ। ਬੇਰੁਜ਼ਗਾਰ ਪੜ੍ਹੇੑਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਵਿਭਾਗ ਵੱਲੋਂ ਕੀਤੀਆਂ ਗਈਆਂ ਵੱਖੑਵੱਖ ਗਤੀਵਿਧੀਆਂ ਬਾਰੇ ਵੀ ਮਾਰਗਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਅਤੇ ਰਾਹੁਲ ਵੋਹਰਾ ਯੰਗ ਪ੍ਰੋਫੈਸ਼ਨਲ, ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਅਤੇ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here