ਮੈਂ ਖੁਦ ਦੀਵਾਲੀ ਤੇ ਪਟਾਕੇ ਵੇਚਦਾ ਸੀ, ਇਸਲਈ ਦੁਕਾਨਦਾਰਾਂ ਨੂੰ ਦਵਾਗਾਂ ਰਾਹਤ: ਮੁੱਖ ਮੰਤਰੀ ਚੰਨੀ

ਲੁਧਿਆਣਾ ( ਦ ਸਟੈਲਰ ਨਿਊਜ਼), ਰਿਪੋਰਟ:ਜੋਤੀ ਗੰਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਲੁਧਿਆਣਾ ਵਿਖੇ ਹੋਈ। ਲੁਧਿਆਣਾ ਵਿੱਚ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਅਸੀਂ ਇੰਸਪੈਕਟਰ ਰਾਜ ਖਤਮ ਕਰਕੇ ਦੁਕਾਨਦਾਰਾਂ ਨੂੰ ਰਾਹਤ ਦੇ ਰਹੇ ਹਾਂ। ਦੁਕਾਨਦਾਰਾਂ ਨੂੰ ਵੀ ਆਪਣੀ ਰੋਜ਼ੀ ਰੋਟੀ ਕਮਾਉਣ ਦਾ ਪੂਰਾ ਹੱਕ ਹੈ ਅਤੇ ਉਨ੍ਹਾਂ ਨੂੰ ਬਣਦਾ ਹੱਕ ਦਿੱਤਾ ਜਾਵੇਗਾ। ਇਸਤੋਂ ਇਲਾਵਾ ਚੰਨੀ ਨੇ ਕਿਹਾ ਕਿ ਮੇਰੇ ਪਿਤਾ ਦੀ ਟੈਂਟ ਦੀ ਦੁਕਾਨ ਸੀ, ਮੈਂ ਦੀਵਾਲੀ ਅਤੇ ਤਿਉਹਾਰਾਂ ਦੌਰਾਨ ਪਟਾਕੇ ਵੀ ਵੇਚਦਾ ਸੀ ਅਤੇ ਆਪਣੀ ਪੜ੍ਹਾਈ ਦਾ ਖਰਚਾ ਵੀ ਚੁਕਦਾ ਸੀ।

Advertisements

ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ਕਿਵੇਂ ਚਲਦੀ ਹੈ। ਇਸ ਲਈ ਹੁਣ ਅਜਿਹਾ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਛੋਟੇ ਦੁਕਾਨਦਾਰਾਂ ਅਤੇ ਵਪਾਰੀ ਵਰਗ ਨੂੰ ਇੰਸਪੈਕਟਰ ਰਾਜ ਤੋਂ ਰਾਹਤ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਉਦਯੋਗ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਨੂੰ ਰਿਆਇਤਾਂ ਦੇਣ ਲਈ ਨਿਵੇਸ਼ਕ ਸੰਮੇਲਨ ਦਾ ਆਯੋਜਨ ਕਰ ਰਹੇ ਹਾਂ। ਉਮੀਦ ਹੈ ਕਿ ਪੰਜਾਬ ਵਿੱਚ ਸਨਅਤ ਮੁੜ ਸੁਰਜੀਤ ਹੋਵੇਗੀ ਅਤੇ ਲੋਕਾਂ ਨੂੰ ਰੋਜ਼ੀ-ਰੋਟੀ ਕਮਾਉਣ ਦਾ ਮੌਕਾ ਮਿਲੇਗਾ।

LEAVE A REPLY

Please enter your comment!
Please enter your name here