ਸਵੀਪ ਤਹਿਤ ਵਾਦ-ਵਿਵਾਦ ਅਤੇ ਭਾਸ਼ਣ ਮੁਕਾਬਲੇ 29 ਅਕਤੂਬਰ ਤੋਂ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਅਤੇ ਖਾਸ ਕਰਕੇ ਯੋਗ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਵਾਦ-ਵਿਵਾਦ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਨੋਡਲ ਅਫ਼ਸਰ (ਸਵੀਪ) ਸੁਰਜੀਤ ਲਾਲ ਨੇ ਦੱਸਿਆ ਕਿ ਵਾਦ-ਵਿਵਾਦ ਮੁਕਾਬਲੇ ਤਹਿਤ ਵਿਦਿਅਕ ਸੰਸਥਾਵਾਂ ਦੇ ‘ਲੋਕਤੰਤਰ ਕਾਇਮ ਰੱਖਣ ਲਈ ਲੋਕਾਂ ਦੀ ਭਾਗੀਦਾਰੀ ਜਰੂਰੀ ਹੈ’ ਵਿਸ਼ੇ ’ਤੇ ਮੁਕਾਬਲੇ 29 ਅਕਤੂਬਰ ਨੂੰ ਕਰਵਾਏ ਜਾਣਗੇ ਅਤੇ ਵਿਦਿਅਕ ਪੱਧਰ ’ਤੇ ਪਹਿਲੇ ਅਤੇ ਦੂਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 9 ਨਵਬੰਰ ਨੂੰ ਡੀ.ਏ.ਵੀ.ਕਾਲਜ ਜਲੰਧਰ ਵਿਖੇ ਕਰਵਾਏ ਜਾਣਗੇ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਵਿਦਿਅਕ ਸੰਸਥਾਵਾਂ ਦੇ ‘ਭਾਰਤ ਦੀ ਆਜ਼ਾਦੀ ਅਤੇ ਭਾਰਤੀ ਲੋਕਤੰਤਰ ਦੀ ਸਥਾਪਨਾ ਵਿੱਚ ਪੰਜਾਬੀਆਂ ਦਾ ਯੋਗਦਾਨ’ ਵਿਸ਼ੇ ’ਤੇ ਭਾਸ਼ਣ ਮੁਕਾਬਲੇ 30 ਅਕਤੂਬਰ ਨੂੰ ਵਿਦਿਅਕ ਸੰਸਥਾ ਪੱਧਰ ’ਤੇ ਕਰਵਾਏ ਜਾਣਗੇ ਤੇ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 10 ਨਵੰਬਰ 2021 ਨੂੰ ਐਚ.ਐਮ.ਵੀ.ਕਾਲਜ ਜਲੰਧਰ ਵਿਖੇ ਕਰਵਾਏ ਜਾਣਗੇ।

LEAVE A REPLY

Please enter your comment!
Please enter your name here