ਤੇਜ਼ ਰਫਤਾਰ ਟਰੱਕ ਨੇ ਅੰਦੋਲਨਕਾਰੀ ਕਿਸਾਨੀ ਮਹਿਲਾਵਾਂ ਨੂੰ ਕੁਚਲਿਆ, 3 ਦੀ ਮੌਤ, 3 ਦੀ ਹਾਲਤ ਗੰਭੀਰ

ਹਰਿਆਣਾ(ਦ ਸਟੈਲਰ ਨਿਊਜ਼),ਰਿਪੋਰਟ: ਜੋਤੀ ਗੰਗੜ੍ਹ। ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਭਿਆਨਕ ਹਾਦਸਾ ਵਾਪਰਨ ਨਾਲ 3 ਮਹਿਲਾ ਕਿਸਾਨਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ 3 ਔਰਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਬਹਾਦਰਗੜ੍ਹ ਬਾਈਪਾਸ ਫਲਾਈਓਵਰ ਦੇ ਹੇਠਾਂ ਝੱਜਰ ਰੋਡ ‘ਤੇ ਵਾਪਰਿਆ। ਜਿੱਥੇ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਕਿਸਾਨ ਔਰਤਾਂ ਡਿਵਾਈਡਰ ‘ਤੇ ਬੈਠੀਆਂ ਸਨ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਤੇਜ਼ ਰਫਤਾਰ ਟਰੱਕ ਤੇਜ਼ ਰਫਤਾਰ ਨਾਲ ਆ ਰਿਹਾ ਸੀ । ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

Advertisements

ਇਹ ਕਿਸਾਨੀ ਔਰਤਾਂ ਜੋ ਕਿ ਕਿਸਾਨੀ ਅੰਦੋਲਨ ਦਾ ਹਿੱਸਾ ਸਨ, ਇਹ ਮਹਿਲਾ ਕਿਸਾਨ ਹੁਣ ਆਪਣੇ ਘਰ ਮਾਨਸਾ ਵਾਪਸ ਜਾ ਰਹੀਆਂ ਸਨ। ਇਨ੍ਹਾਂ ਸਾਰਿਆਂ ਨੇ ਆਟੋ ਵਿੱਚ ਬੈਠ ਕੇ ਰੇਲਵੇ ਸਟੇਸ਼ਨ ਜਾਣਾ ਸੀ। ਪਰ ਅਚਾਨਿਕ ਹੀ ਇੱਕ ਤੇਜ਼ ਰਫਤਾਰ ਟਰੱਕ ਨੇ ਇਹਨਾਂ ਔਰਤਾਂ ਨੂੰ ਕੁਚਲ ਦਿੱਤਾ। ਤਿੰਨ ਔਰਤਾਂ ਵਿੱਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਇੱਕ ਔਰਤ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੌੜ ਦਿੱਤਾ ਅਤੇ ਤਿੰਨ ਹੋਰ ਔਰਤਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਝੱਜਰ ਰੋਡ ਤੇ ਫਲਾਈਓਵਰ ਦੇ ਹੇਠਾਂ ਵਾਪਰੀ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here