ਮਹਾਰਾਸ਼ਟਰ: 7-8 ਵਾਹਨ ਆਪਸ ਵਿੱਚ ਟਕਰਾਏ, 3 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ

ਮਹਾਰਾਸ਼ਟਰ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗ੍ਹੜ। ਮਹਾਰਾਸ਼ਟਰ ਦੇ ਧੂਲੇ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ 7-8 ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ।ਇਸ ਹਾਦਸੇ ਵਿੱਚ ਅਚਾਨਕ ਹੀ ਭੀੜ ਹੋਣ ਦੇ ਕਾਰਣ ਕਈ ਵਾਹਨ ਆਪਸ ਵਿੱਚ ਭਿੜ ਗਏ ਅਤੇ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ ਵਾਹਨਾਂ ਦੀ ਹਾਲਤ ਵੀ ਬੁਰੀ ਤਰਾਂ ਨਾਲ ਖਰਾਬ ਹੋ ਗਈ।

Advertisements

ਸਥਾਨਕ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਹਾਦਸੇ ਵਾਲੀ ਜਗਾਂ ਦਾ ਜ਼ਾਇਜ਼ਾ ਲਿਆ ਅਤੇ ਮਿ੍ਰਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਜ਼ਖਮੀਆਂ ਨੂੰ ਤੁਰੰਤ ਵਾਹਨਾਂ ‘ਚੋਂ ਕੱਢ ਕੇ ਐਂਬੂਲੈਂਸਾਂ ਰਾਹੀਂ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ । ਜਿਹਨਾਂ ਦਾ ਇਲਾਜ ਚੱਲ ਰਿਹਾ ਹੈ।

LEAVE A REPLY

Please enter your comment!
Please enter your name here