31 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਅੱਗੇ ਕਰਨਗੀਆਂ ਰੋਸ ਪ੍ਰਦਰਸ਼ਨ


ਦਸੂਹਾ (ਦ ਸਟੈਲਰ ਨਿਊਜ਼), ਰਿਪੋਰਟ- ਮਨੂ ਰਾਮਪਾਲ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਪੰਜਾਬ ਸਰਕਾਰ ਦੇ ਕੋਲੋਂ ਮਨਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ ਤੇ ਇਸੇ ਲੜੀ ਦੇ ਤਹਿਤ 31 ਅਕਤੂਬਰ ਦਿਨ ਐਤਵਾਰ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸ਼ਹਿਰ ਮਲੇਰਕੋਟਲਾ ਵਿਖੇ ਉਹਨਾਂ ਦੇ ਘਰ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ । ਇਹ ਜਾਣਕਾਰੀ ਬਲਾਕ ਪ੍ਧਾਨ ਜਸਵੀਰ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਪਿਛਲੇਂ ਕ਼ਰੀਬ ਪੌਣੇ ਪੰਜ ਸਾਲ ਕਾਂਗਰਸ ਦੀ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਝੂਠੇ ਲਾਰਿਆਂ ਦੇ ਵਿੱਚ ਹੀ ਰੱਖਿਆ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ।

Advertisements

ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ 40 ਪੈਸੇ ਦੀ ਥਾਂ 1 ਰੁਪਈਆ ਦਿੱਤਾ ਜਾਵੇ ਕਿਉਕਿ ਗੈਸ ਸਿਲੰਡਰ ਦੇ ਭਾਅ ਦੁਗਣੇ ਹੋ ਗਏ ਹਨ । ਉਹਨਾਂ ਕਿਹਾ ਕਿ ਮਲੇਰਕੋਟਲਾ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਇਸ ਖ਼ੇਤਰ ਵਿੱਚੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ ।

LEAVE A REPLY

Please enter your comment!
Please enter your name here