ਹਰਿਆਣਾ ਘਟਨਾਂ: ਪੰਜਾਬ ਸਰਕਾਰ ਨੇ ਮ੍ਰਿਤਕ ਕਿਸਾਨੀ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗ੍ਹੜ। ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਦੋਰਾਨ 6 ਕਿਸਾਨੀ ਔਰਤਾਂ ਤੇਜ਼ ਰਫਤਾਰ ਟਰੱਕ ਦਾ ਸ਼ਿਕਾਰ ਹੋ ਗਈਆਂ ਸਨ, ਜਿਸ ਵਿੱਚ 3 ਔਰਤਾਂ ਦੀ ਮੌਕੇ ਤੇ ਮੌਤ ਹੋ ਗਈ ਸੀ ਅਤੇ 3 ਔਰਤਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਜਾਣਕਾਰੀ ਦੇ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮ੍ਰਿਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

Advertisements

ਇਸਤੋਂ ਇਲਾਵਾ ਹਾਦਸੇ ਵਿੱਚ ਜ਼ਖਮੀ ਹੋਈਆਂ ਔਰਤਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਹਾਦਸੇ ਦੇ ਪ੍ਰਤੀ ਮੁੱਖ ਮੰਤਰੀ ਚੰਨੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਖਬਰ ਦਿਲ ਨੂੰ ਦਹਿਲਾ ਦੇਣ ਵਾਲੀ ਹੈ, ਇਸ ਘਟਨਾ ਨੂੰ ਸੁਣਕੇ ਬੇਹੱਦ ਦੁੱਖ ਪਹੁੰਚਿਆ ਹੈ। ਮਿ੍ਰਤਕਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਇਸਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਵਿੱਚ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here