ਜ਼ਿਲ੍ਹਾ ਪੱਧਰ ਤੇ ਲਗਾਏ ਗਏ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਨੇ ਕੀਤੀ ਸਿਰਕਤ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਵਿਚ ਜ਼ਿਲ੍ਹਾ, ਬਲਾਕ ਅਤੇ ਸਬ ਡਵੀਜਨ ਪੱਧਰ ਤੇ ਸੁਵਿਧਾ ਕੈਂਪ ਲਗਾਏ ਗਏ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਕੈਂਪ ਵਿਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਨੀਤ ਕੁਮਾਰ ਨੇ ਸ਼ਿਰਕਤ ਕੀਤੀ।  ਇਸ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਹਰ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਮਕਸਦ ਨਾਲ ਇਹ ਕੈਂਪ ਲਗਾਏ ਗਏ ਹਨ।

Advertisements

          ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫਤਰ) ਫਿਰੋਜ਼ਪੁਰ ਛਾਉਣੀ ਵਿਖੇ ਲਗਾਏ ਗਏ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਲਗਭਗ 500 ਲੋਕਾਂ ਨੇ ਵਿਜਟ ਕੀਤਾ ਤੇ 90 ਐਪਲੀਕੇਸ਼ਨਾਂ ਲੋਕਾਂ ਦੀਆਂ ਪ੍ਰਾਪਤ ਹੋਈਆਂ। ਇਸੇ ਤਰ੍ਹਾਂ ਐੱਸ.ਡੀ.ਐੱਮ. ਦਫਤਰ ਜ਼ੀਰਾ ਵਿਖੇ ਲਗਾਏ ਗਏ ਕੈਂਪ ਵਿੱਚ 1321 ਲੋਕਾਂ ਨੇ ਵਿਜਟ ਕੀਤਾ ਅਤੇ 657 ਐਪੀਲਕੇਸ਼ਨਾਂ, ਬੀਡੀਪੀਓ ਦਫਤਰ ਘੱਲਖੁਰਦ ਵਿਖੇ  ਲਗਾਏ ਗਏ ਕੈਂਪ ਵਿੱਚ 280 ਐਪਲੀਕੇਸ਼ਨਾਂ, ਬੀਡੀਪੀਓ ਦਫਤਰ ਮਖੂ ਵਿਖੇ  ਲਗਾਏ ਗਏ ਕੈਂਪ ਵਿੱਚ 1010 ਐਪਲੀਕੇਸ਼ਨਾਂ ਅਤੇ ਬੀਡੀਪੀਓ ਦਫਤਰ ਮਮਦੋਟ ਵਿਖੇ ਲਗਾਏ ਗਏ ਕੈਂਪ ਵਿੱਚ 1819 ਐਪਲੀਕੇਸ਼ਨਾਂ ਪ੍ਰਾਪਤ ਹੋਈਆਂ।

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਐਪਲੀਕੇਸ਼ਨਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕ ਭਲਾਈ ਸਕੀਮਾਂ/ਸੇਵਾਵਾਂ ਜਿਵੇਂ ਕਿ ਪੰਜ-ਪੰਜ ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ), ਪੀ.ਐਮ.ਏ.ਵਾਈ. ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡ, ਪੈਂਡਿੰਗ ਸੀਐੱਲਯੂ ਕੇਸ/ ਨਕਸ਼ੇ, ਪੀਐੱਮਐੱਮਵਾਈ, ਪੀਐੱਮਈਜੀਪੀ, ਬੈਕਿੰਗ ਲੋਨ, ਡੇਅਰੀ ਫਾਰਮਿੰਗ ਆਦਿ ਸਕੀਮਾਂ ਸਬੰਧੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਭਪਾਤਰੀਆਂ ਵੱਲੋਂ ਭਰੇ ਗਏ ਫਾਰਮਾਂ ਦੀਆਂ ਦਰਖਾਸਤਾਂ ਨੂੰ 15 ਤੋਂ 20 ਦਿਨਾਂ ਦੇ ਵਿਚ ਵਿਚ ਹੀ ਵਿਚਾਰੀਆ ਜਾਵੇਗਾ ਅਤੇ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਦਿੱਤਾ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਇਹ ਸੁਵਿਧਾ ਕੈਂਪ ਅੱਜ 29 ਅਕਤੂਬਰ ਨੂੰ ਵੀ ਜਾਰੀ ਰਹੇਗਾ ਅਤੇ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ।ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਬੰਧਕੀ ਵਿਖੇ ਲਗਾਏ ਗਏ ਕੈਂਪ ਵਿਚ ਕੋਵਿਡ19 ਵੈਕਸੀਨੇਸ਼ਨ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ ਅਤੇ ਜਿਨ੍ਹਾਂ ਨੇ ਹਾਲੇ ਤੱਕ ਕੋਵਿਡ19 ਟੀਕਾਕਰਨ ਨਹੀਂ ਕਰਵਾਇਆ ਉਹ ਇਸ ਕੈਂਪ ਵਿਚ ਪਹੁੰਚ ਕੇ ਕੋਵਿਡ19 ਟੀਕਾਕਰਨ ਜ਼ਰੂਰ ਕਰਵਾਉਣ।         

LEAVE A REPLY

Please enter your comment!
Please enter your name here