ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਦਿੱਤਾ ਨੌਕਰੀ ਦਾ ਨਿਯੁਕਤੀ ਪੱਤਰ

ਫ਼ਿਰੋਜ਼ਪੁਰ  (ਦ ਸਟੈਲਰ ਨਿਊਜ਼): ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਦਿਨੀ ਗੁਰੂਹਰਸਹਾਏ ਦਾ ਇੱਕ ਕਿਸਾਨ ਮੋਹਿੰਦਰ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦੇ ਪੁੱਤਰ ਗਗਨਦੀਪ ਸਿੰਘ ਨੂੰ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਿਨੀਤ ਕੁਮਾਰ ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਉਸ ਨੂੰ ਸੇਵਾਦਾਰ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਨੀਤ ਕੁਮਾਰ ਅਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਵਿੱਚੋਂ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਜਿਸ ਕਰਕੇ ਅੱਜ ਉਸ ਦੇ ਪੁੱਤਰ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦੇ ਦਿੱਤਾ ਗਿਆ।

Advertisements

LEAVE A REPLY

Please enter your comment!
Please enter your name here