ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਸਵੱਛ ਭਾਰਤ ‘ਤੇ ਪ੍ਰੋਗਰਾਮ ਦਾ ਆਯੋਜਨ

ਪਠਾਨਕੋਟ (ਦ ਸਟੈਲਰ ਨਿਊਜ਼)। ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਜੀ.ਐਨ.ਡੀ.ਯੂ. ਕਾਲਜ ਵਿੱਚ ਸਵੱਛਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਅਸਿਸਟੈਂਟ ਕਮਿਸਨਰ ਜਗਨੂਰ ਗਰੇਵਾਲ (ਪੀ.ਸੀ.ਐੱਸ.) ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਸਵੱਛ ਭਾਰਤ ਦੀ ਥੀਮ ਉੱਤੇ ਆਧਾਰਿਤ ਇਸ ਪ੍ਰੋਗਰਾਮ ਦੌਰਾਨ ਅਸਿਸਟੈਂਟ ਕਮਿਸਨਰ ਵੱਲੋਂ ਕਾਲਜ ਤੋਂ ਹੀ ਸਵੱਛਤਾ ਮੁਹਿੰਮ ਦੀ ਸੁਰੂਆਤ ਕੀਤੀ ਗਈ।

Advertisements


ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਕਿਹਾ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਹੋਵੇਗੀ। ਕਿਓਂਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾ ਕੋਈ ਨੀਤੀ ਸਫਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸਨ ਇਸ ਮੁੱਦੇ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਜਮੀਨੀ ਪੱਧਰ ‘ ਤੇ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਦੀ ਕੋਸਸਿ ਵੱਡੇ ਪੱਧਰ ‘ ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਚੜ੍ਹ ਕੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।


ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਸਵੱਛਤਾ ਅਭਿਆਨ ਦਾ ਆਗਾਜ ਕੀਤਾ ਗਿਆ ਸੀ। ਉਹਨਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ।


ਡੀ.ਆਈ.ਓ. ਦਰਬਾਰ ਰਾਜ ਨੇ ਕਿਹਾ ਕਿ ਜਿਲ੍ਹੇ ਵਿੱਚ ਵੱਡੇ ਪੱਧਰ ਉੱਤੇ ਕੋਵਿਡ 19 ਦਾ ਮੁਫਤ ਟੀਕਾਕਰਣ ਅਭਿਆਨ ਚਲ ਰਿਹਾ ਹੈ। ਇਸੇ ਲੜੀ ਵਿਚ ਜੀ.ਐਨ.ਡੀ.ਯੂ. ਕਾਲਜ ਵਿੱਚ ਵੀ ਵੈਕਸੀਨੇਸਨ ਕੈਂਪ ਲਾਇਆ ਗਿਆ ਹੈ, ਜਿਸ ਦਾ ਇਲਾਕਾ ਵਾਸੀ ਲਾਹਾ ਚੁੱਕ ਰਹੇ ਨੇ। ਇਸ ਮੌਕੇ ਕਾਲਜ ਦੀ ਪਿ੍ਰੰਸੀਪਲ ਰਾਕੇਸ ਮੋਹਨ ਸਰਮਾ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵੱਛ ਭਾਰਤ ਮੁਹਿੰਮ ‘ਤੇ ਆਧਾਰਿਤ ਅਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਨੇ, ਜੋ ਕਿ ਇਕ ਸਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਮੰਤਰਾਲੇ ਵਲੋਂ ਸਫਾਈ ਮੁਹਿੰਮ ਵਿੱਢਣ ਵਾਸਤੇ ਕਾਲਜ ਨੂੰ ਸਨਮਾਨ ਚਿੰਨ੍ਹ ਵਜੋਂ 6 ਕੂੜੇਦਾਨ ਵੀ ਭੇਂਟ ਕੀਤੇ ਗਏ।


ਇਸਦੇ ਨਾਲ ਹੀ ਮਿਉਂਸਪਲ ਕਾਰਪੋਰੇਸਨ ਦੇ ਹੈਲਥ ਅਫਸਰ ਡਾਕਟਰ ਐਨ.ਕੇ. ਸਿੰਘ, ਸੈਨਿਟਰੀ ਇੰਸਪੈਕਟਰ ਜਾਨੂ ਚਲੋਤਰਾ ਅਤੇ ਦੀਪਕ ਨੇ ਵੀ ਲੋਕਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ। ਪ੍ਰੋਗਰਾਮ ਦੌਰਾਨ ਕੌਮੀ ਏਕਤਾ ਨੂੰ ਮਜਬੂਤ ਕਰਨ ਸੰਬੰਧੀ ਸਹੁੰ ਵੀ ਚੁਕਾਈ ਗਈ, ਜਿਸ ਤਹਿਤ ਸਾਰੇ ਪ੍ਰਤੀਭਾਗੀਆਂ ਨੇ ਦੇਸ ਦੀ ਏਕਤਾ ਤੇ ਅਖੰਡਤਾ ਨੂੰ ਬਣਾਏ ਰੱਖਣ ਦਾ ਸੰਕਲਪ ਲਿਆ। ਇਸ ਪ੍ਰੋਗਰਾਮ ਵਿਚ ਐਨ.ਸੀ.ਸੀ. ਤੇ  ਐਨ.ਐੱਸ.ਐੱਸ. ਨੇ ਵੱਧ ਚੜ੍ਹ ਕੇ ਲਿਆ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਕਾਲਜ ਤੋਂ ਹੀ ਸਵੱਛਤਾ ਮੁਹਿੰਮ ਦਾ ਆਗਾਜ ਕੀਤਾ ਗਿਆ, ਜਿਸ ਤਹਿਤ ਮੁੱਖ ਮਹਿਮਾਨ ਸਣੇ ਸਾਰਿਆਂ ਨੇ ਇਲਾਕਾ ਵਾਸੀਆਂ ਨੂੰ ਸਵੱਛਤਾ ਮੁਹਿੰਮ ਨੂੰ ਮਜਬੂਤ ਕਰਨ ਦਾ ਸੁਨੇਹਾ ਦਿੱਤਾ। ਬਹਿਰਹਾਲ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਸਵੱਛਤਾ ਦੀ ਮਹੱਤਤਾ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ। 

LEAVE A REPLY

Please enter your comment!
Please enter your name here