ਸਫਾਈ ਕਰਮਚਾਰੀ ਯੂਨੀਅਨ ਦੀ ਵਿਸ਼ੇਸ਼ ਬੈਠਕ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਹੁਸ਼ਿਆਰਪੁਰ ਦੇ ਸਮੂਹ ਪ੍ਰਧਾਨਗੀ ਮੰਡਲ ਵਲੋਂ ਇਕ ਮੀਟਿੰਗ ਰੱਖੀ ਗਈ ਜਿਸ ਦੀ ਪ੍ਰਧਾਨਗੀ ਕਰਨਜੋਤ ਆਦੀਆਂ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਵਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਉਹਨਾਂ ਨੇ ਇਹ ਚਰਚਾ ਕੀਤੀ ਕਿ 2 ਜੁਲਾਈ 2021 ਨੂੰ 51 ਦਿਨ ਦੀ ਹੜਤਾਲ ਤੋਂ ਬਾਅਦ ਸਥਾਨਕ ਸਰਕਾਰ ਵਲੋਂ ਆਊਟਸੋਰਸ ਤੇ ਕੰਮ ਕਰ ਰਹੇ ਸਫਾਈ ਕਰਮਚਾਰੀ ਅਤੇ ਸੀਵਰ ਮੈਨਾ ਨੂੰ ਡੀ.ਸੀ ਰੇਟ ਤੇ ਕਰਨ ਅਤੇ ਬਾਕੀ ਰਹਿੰਦੀਆਂ ਬ੍ਰਾਚਾਂ ਨੂੰ ਡੀ.ਸੀ ਰੇਟ ਕਰਨ ਲਈ 2 ਮਹੀਨੇ ਦੇ ਅੰਦਰ-ਅੰਦਰ ਹੱਲ ਕਰਨ ਲਈ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਉਸ ਉੱਤੇ ਸਰਕਾਰ ਦਾ ਕੋਈ ਖਾਸ ਧਿਆਨ ਨਜ਼ਰ ਨਹੀਂ ਆ ਰਿਹਾ।

Advertisements

ਜਿੱਥੇ ਸਫਾਈ ਕਰਮਚਾਰੀ ਅਤੇ ਸੀਵਰ ਮੈਨਾ ਨੂੰ ਡੀ.ਸੀ ਰੇਟ ਤੇ ਕਰਨ ਦਾ ਕੰਮ ਬਹੁਤ ਹੀ ਧੀਮੀ ਗਤੀ ਨਾਲ ਚੱਲ ਰਿਹਾ ਹੈ ਉਥੇ ਹੀ ਬਾਕੀ ਰਹਿੰਦੀਆਂ ਬ੍ਰਾਂਚਾ ਬਾਰੇ ਵੀ ਸਰਕਾਰ ਵਲੋਂ ਹਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਇਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਦੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਵਿੱਚ ਕੋਈ ਵੀ ਰੂਚੀ ਨਹੀਂ ਹੈ ਜਿਸ ਕਾਰਨ ਮੁਲਾਜ਼ਮਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ ਹੈ। ਪ੍ਰਧਾਨਗੀ ਮੰਡਲ ਵਲੋਂ ਇਹ ਫੈਸਲਾ ਲਿਆ ਗਿਆ ਕਿ ਸਰਕਾਰ ਵਲੋਂ ਮੰਗਿਆ ਗਿਆ ਸਮਾਂ ਹੁਣ ਪੂਰਾ ਹੋ ਚੁੱਕਾ ਹੈ ਪਰ ਸਰਕਾਰ ਵਲੋਂ ਲੋੜੀਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਲਈ ਜੇਕਰ 20 ਨਵੰਬਰ ਤੱਕ ਸਰਕਾਰ ਵਲੋਂ ਕੋਈ ਫੈਸਲਾ ਨਾ ਲਿਆ ਗਿਆ ਤਾਂ ਸਮੁੱਚੇ

LEAVE A REPLY

Please enter your comment!
Please enter your name here