ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਫਿਰ ਹੋਇਆਂ 266 ਰੁਪਏ ਦਾ ਵਾਧਾ

ਦਿੱਲੀ ( ਦ ਸਟੈਲਰ ਨਿਊਜ਼ ), ਰਿਪੋਰਟ: ਜੋਤੀ। ਦੀਵਾਲੀ ਤੋਂ ਪਹਿਲਾਂ ਐਲਪੀਜੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਵਾਧੇ ਨੂੰ ਲੋਕਾਂ ਲਈ ਵੱਡਾ ਝਟਕਾ ਦਿੱਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਤੋਂ ਵਪਾਰਕ ਸਿਲੰਡਰ ਲਈ ਐਲਪੀਜੀ ਦੀਆਂ ਕੀਮਤਾਂ ਵਿੱਚ 266 ਰੁਪਏ ਦਾ ਵਾਧਾ ਹੋਇਆ ਹੈ। ਇਸ ਨਾਲ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2000.50 ਰੁਪਏ ਹੋ ਜਾਵੇਗੀ, ਜੋ ਪਹਿਲਾਂ 1734 ਰੁਪਏ ਸੀ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਹੁਣ ਐਲਪੀਜੀ ਕਮਰਸ਼ੀਅਲ ਸਿਲੰਡਰ 1683 ਰੁਪਏ ਦੀ ਬਜਾਏ 1950 ਰੁਪਏ ‘ਚ ਮਿਲੇਗਾ।

Advertisements

ਇਸ ਦੇ ਨਾਲ ਹੀ ਕੋਲਕਾਤਾ ‘ਚ ਹੁਣ 19 ਕਿਲੋ ਦਾ ਗੈਸ ਸਿਲੰਡਰ 2073.50 ਰੁਪਏ ਦਾ ਹੋ ਗਿਆ ਹੈ। ਫਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਮੌਜੂਦਾ ਸਮੇਂ ‘ਚ ਦਿੱਲੀ ‘ਚ 14.2 ਕਿਲੋਗ੍ਰਾਮ ਦਾ ਬਿਨਾਂ ਸਬਸਿਡੀ ਵਾਲਾ ਗੈਸ ਸਿਲੰਡਰ 899.50 ਰੁਪਏ ‘ਚ ਮਿਲਦਾ ਹੈ। ਹਾਲਾਂਕਿ ਪਿਛਲੇ ਮਹੀਨੇ ਤੇਲ ਕੰਪਨੀਆਂ ਨੇ ਬਿਨਾਂ ਸਬਸਿਡੀ ਦੇ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਸੀ।

LEAVE A REPLY

Please enter your comment!
Please enter your name here