ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾਂ, ਵੱਧ ਸਕਦੀ ਹੈ ਠੰਢ

ਦਿੱਲੀ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਭਾਰਤ ਵਿੱਚ ਕੁੱਝ ਦਿਨਾਂ ਦੇ ਅੰਦਰ ਮੌਸਮ ਵਿੱਚ ਭਾਰੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ, ਜਿਸਦੇ ਕਾਰਣ ਹੁਣ ਠੰਢ ਵੀ ਕਾਫੀ ਵੱਧ ਸਕਦੀ ਹੈ। ਦਿਨ ਅਤੇ ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਵੱਧ ਤਾਪਮਾਨ 32 ਡਿਗਰੀ ਜਦਕਿ ਸਭ ਤੋਂ ਘੱਟ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ ਹੈ। ਹੁਣ ਮੌਸਮ ਵਿਭਾਗ ਦੀ ਭਵਿੱਖਵਾਣੀ ਦੇ ਮੁਤਾਬਕ ਪਹਾੜੀ ਖੇਤਰਾਂ ‘ਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ, ਜਿਸ ਦਾ ਅਸਰ ਪੰਜਾਬ ਤੇ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲੇਗਾ।

Advertisements

ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸੋਮਵਾਰ ਤੇ ਮੰਗਲਵਾਰ ਨੂੰ ਬਰਸਾਤ ਹੋਣ ਦੀ ਸੰਭਾਵਨਾ ਹੈ।ਜਿਸਦੇ ਕਾਰਣ ਪੰਜਾਬ ਵਿੱਚ ਵੀ ਇਸਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਸਤੋਂ ਇਲਾਵਾ ਸਮੁੰਦਰੀ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਸਮੁੰਦਰੀ ਇਲਕਿਆਂ ‘ਚ ਭਾਰੀ ਬਰਸਾਤ ਹੋ ਸਕਦੀ ਹੈ, ਅਤੇ ਜ਼ਾਹਰ ਹੈ ਕਿ ਇਸ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲੇਗਾ । ਮਿਲੀ ਜਾਣਕਾਰੀ ਦੇ ਅਨੁਸਾਰ, ਤਾਮਿਲ ਨਾਡੂ, ਪੁਡੂਚੈਰੀ ਅਤੇ ਕਾਰਾਕਿਲ, ਕੇਰਲਾ, ਮਾਹੇ, ਦੱਖਣੀ ਕਰਨਾਟਕਾ, ਸਮੁੰਦਰ ਨਾਲ ਲੱਗਦੇ ਆਂਧਰਾ ਪ੍ਰਦੇਸ਼ ਵਰਗੇ ਇਲਾਕਿਆਂ ‘ਚ ਲਗਾਤਾਰ 5 ਦਿਨਾਂ ਤੱਕ ਤੇਜ਼ ਬਰਸਾਤ ਹੋਣ ਦੀ ਸੰਭਾਵਨਾ ਹੈ ਅਤੇ ਇਸਤੋਂ ਇਲਾਵਾ ਇਸਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ ।

LEAVE A REPLY

Please enter your comment!
Please enter your name here