ਸਕੂਲ ਜਾ ਰਹੇ ਦੋ ਵਿਦਿਆਰਥੀਆਂ ਨੂੰ ਤੇਜ਼ ਰਫ਼ਤਾਰ ਟਰੈਕਟਰ ਨੇ ਕੁਚਲਿਆ, ਦੋਵਾਂ ਦੀ ਮੌਤ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਇੱਕ ਵਾਰ ਫਿਰ ਦੇਖਣ ਨੂੰ ਮਿਲਿਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਟਰੈਕਟਰ ਨੇ ਫੁੱਟਪਾਥ ‘ਤੇ ਪੈਦਲ ਜਾ ਰਹੇ ਦੋ ਵਿਦਿਆਰਥੀਆਂ ਨੂੰ ਕੁਚਲ ਦਿੱਤਾ। ਮ੍ਰਿਤਕ ਵਿਦਿਆਰਥੀ ਸਾਦਿਕ ਪੁੱਤਰ ਇਰਸ਼ਾਦ ਉਮਰ 17 ਸਾਲ ਅਤੇ ਸ਼ੋਏਬ ਪੁੱਤਰ ਖੁਰਸਾਦ ਉਮਰ 18 ਸਾਲ ਸੀ। ਇਹ ਦਰਦਨਾਕ ਹਾਦਸਾ ਸੋਨੀਪਤ ਬਾਗਪਤ ਰੋਡ ‘ਤੇ ਪਿੰਡ ਪਾਲਦਾ ਨੇੜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।

Advertisements

ਇਸ ਦੇ ਨਾਲ ਹੀ ਟਰੈਕਟਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਸੋਨੀਪਤ ਰਾਏ ਥਾਣਾ ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਇਹ ਹਾਦਸਾ ਸਵੇਰੇ ਅੱਠ ਵਜੇ ਦੇ ਕਰੀਬ ਵਾਪਰਿਆ। ਦੋਵਾਂ ਵਿਦਿਆਰਥੀਆਂ ਨੂੰ ਜਨਰਲ ਹਸਪਤਾਲ ਪਹੁੰਚਾਇਆ, ਉੱਥੇ ਡਾਕਟਰਾਂ ਨੇ ਦੋਵਾਂ ਵਿਦਿਆਰਥੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here