Wednesday, October 21, 2026
Home Chandigarh ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਵਿਵਾਦਾਂ ‘ਚ ਘਿਰੇ ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਿਓਲ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪਿਆ ਹੈ। ਚੰਨੀ ਸਰਕਾਰ ਵੱਲੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਨਿਯੁਕਤੀ ਵਿਵਾਦਾਂ ‘ਚ ਆ ਗਈ ਸੀ।

Advertisements

ਅਸਲ ਵਿਚ ਬੇਅਦਬੀ ਮਾਮਲੇ ਖਿਲਾਫ਼ ਦਿਓਲ ਨੇ ਹੀ ਕੋਰਟ ‘ਚ ਪੈਰਵੀ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ਼ ਕੇਸ ਵੀ ਲੜਿਆ ਸੀ। ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਨਾਰਾਜ਼ ਹਨ, ਜਿਸ ਕਾਰਨ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

LEAVE A REPLY

Please enter your comment!
Please enter your name here