ਨੌਜਵਾਨਾਂ ’ਚ ਤੰਬਾਕੂਨੋਸ਼ੀ ਦੀ ਵੱਧ ਰਹੀ ਆਦਤ ਸਮਾਜ ਲਈ ਇੱਕ ਵੱਡਾ ਖਤਰਾ: ਡਾ. ਬਲਦੇਵ ਸਿੰਘ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੌਜਵਾਨਾਂ ’ਚ ਤੰਬਾਕੂਨੋਸ਼ੀ ਦੀ ਵੱਧ ਰਹੀ ਆਦਤ ਸਮਾਜ ਲਈ ਇੱਕ ਵੱਡਾ ਖਤਰਾ ਬਣ ਕੇ ਸਾਹਮਣੇ ਆ ਰਹੀ ਹੈ। ਯੂਵਾ ਅਵਸਥਾ ਜਿੰਦਗੀ ਦਾ ਉਹ ਪੜਾਅ ਹੈ ਜਿੱਥੇ ਵਿਅਕਤੀਗਤ ਰੂਪ ਵਿੱਚ ਵਿਅਕਤੀ ਦੇ ਵਿਕਾਸ ਦੀ ਨੀਂਹ ਰੱਖੀ ਜਾਂਦੀ ਹੈ ਤੇ ਇਸ ਪੜਾਅ ਤੇ ਸਿਗਰੇਟ ਸਮੇਤ ਕਿਸੇ ਵੀ ਹੋਰ ਤਰ੍ਹਾਂ ਦੇ ਨਸ਼ੇ ਦਾ ਕਿਸੇ ਵੀ ਰੂਪ ਵਿੱਚ ਇਸਤੇਮਾਲ ਕਰਨਾ ਬਹੁਤ ਹੀ ਨੁਕਸਾਨਦਾਇਕ ਹੋ ਸਕਦਾ ਹੈ। ਇਹ ਵਿਚਾਰ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਚੱਕੋਵਾਲ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਿਹ ਸਿੰਘ ਵਿਖੇ ਪ੍ਰਿੰਸੀਪਲ ਸÇਲੰਦਰ ਸਿੰਘ ਕਾਜਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪੰਜਾਬ ਰਾਜ ਨੋ ਤੰਬਾਕੂ ਦਿਵਸ ਮੌਕੇ ਜਾਗਰੂਕਤਾ ਕੈਂਪ ਦੌਰਾਨ ਪੇਸ਼ ਕੀਤੇ ਗਏ। ਇਸ ਦੌਰਾਨ ਉਹਨਾਂ ਦੇ ਨਾਲ ਸਿਹਤ ਟੀਮ ਵਿੱਚ ਡਾ. ਸੁਰਿੰਦਰ ਸਿੰਘ ਡੈਂਟਲ ਸਰਜਨ, ਰਮਨਦੀਪ ਕੌਰ ਬੀ.ਈ.ਈ. ਅਤੇ ਸਕੂਲ ਦੇ ਅਧਿਆਪਕਾਂ ਵਿੱਚ ਪ੍ਰਵੀਨ ਕੁਮਾਰ, ਮਨਜੀਤ ਸਿੰਘ, ਰਵਿੰਦਰਪਾਲ ਸਿੰਘ, ਵੰਦਨਾ ਵਿਰਲੀ, ਲੱਖਜੀਤ ਸਿੰਘ, ਰਵਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਹੋਏ।

Advertisements

ਡਾ. ਬਲਦੇਵ ਸਿੰਘ ਨੇ ਕਿਹਾ ਕਿ ਸਿਗਰਟਨੋਸ਼ੀ ਜਾਂ ਕਿਸੇ ਵੀ ਤੰਬਾਕੂ ਪਦਾਰਥ ਦੀ ਲੱਤ ਤੋਂ ਛੂਟਕਾਰਾ ਮਜ਼ਬੂਤ ਇੱਛਾ ਸ਼ਕਤੀ ਅਤੇ ਸਵੈ ਵਚਨਬੱਧਤਾ ਨਾਲ ਹੀ ਪਾਇਆ ਜਾ ਸਕਦਾ ਹੈ। ਸਿਗਰੇਟਨੋਸ਼ੀ ਜਾਂ ਬੀੜੀ ਦਾ ਸੇਵਨ ਕਰਨ ਨਾਲ ਨਾ ਕੇਵਲ ਸਿਗਰੇਟ ਜਾਂ ਬੀੜੀ ਪੀਣ ਵਾਲਿਆਂ ਨੂੰ ਹੀ ਸਗੋਂ ਆਸ ਪਾਸ ਵਾਲਿਆਂ ਤੇ, ਜਿਹੜੇ ਸਿਗਰੇਟ ਜਾਂ ਬੀੜੀ ਨਹੀਂ ਵੀ ਪੀਂਦੇ ਉਹਨਾਂ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਇਸ ਨਾਲ ਨਾ ਸਿਰਫ਼ ਕੈਂਸਰ ਵਰਗੀ ਭਿਆਨਕ ਬੀਮਾਰੀ ਬਲਕਿ ਕੈਂਸਰ ਤੋਂ ਇਲਾਵਾ ਫੇਫੜਿਆਂ ਅਤੇ ਦਿਲ ਦੀਆਂ ਕਈ ਖਤਰਨਾਕ ਬਿਮਾਰੀਆਂ ਹੋਣ ਦਾ ਖਤਰਾ ਬੁਹਤ ਵੱਧ ਜਾਂਦਾ ਹੈ। ਇਸ ਲਈ ਸਿਗਰਟਨੋਸ਼ੀ ਕਰਨ ਵਾਲਿਆ ਲਈ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ‘ਇੱਕ ਸਿਗਰਟ ਦੋ ਸਾਹ ਘੱਟ, ਇੱਕ ਬੀੜੀ ਤਿੰਨ ਸਾਹ ਘੱਟ’। ਤੁਸੀਂ ਸਿਗਰਟ ਨੂੰ ਨਹੀਂ, ਸਿਗਰਟ ਤੁਹਾਨੂੰ ਪੀਂਦੀ ਹੈ, ਇਸਦਾ ਨਤੀਜਾ ਸਿਰਫ ਮੌਤ ਹੈ। ਉਹਨਾਂ ਵੱਲੋਂ ਵਿਦਿਆਰਥੀਆਂ ਲਈ ਇੱਕ ਚੰਗੇ ਅਤੇ ਉਜਵੱਲ ਭੱਵਿਕ ਦੀ ਕਾਮਨਾ ਕਰਦੇ ਹੌਏ ਵਿਦਿਆਰਥੀਆਂ ਨੂੰ ਸਵਸਥ ਆਦਤਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ।

ਡਾ. ਬਲਦੇਵ ਸਿੰਘ ਜੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਤਹਿਤ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਇਸਦੀ ਉਲੰਘਣਾ ਕਰਨ ਵਾਲੇ ਨੂੰ 200 ਰੁਪਏ ਤੱਕ ਦਾ ਜੁਰਮਾਨਾ ਵੀ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਕੋਟਪਾ ਐਕਟ ਅਧੀਨ ਕਿਸੇ ਵੀ ਸਿੱਖਿਅਕ ਅਦਾਰੇ ਦੇ 100 ਗਜ ਦੇ ਘੇਰੇ ਅੰਦਰ ਅਤੇ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਸਿਗਰੇਟ ਜਾਂ ਹੋਰ ਤੰਬਾਕੂ ਉਤਪਾਦ ਵੇਚਣਾ, ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਦੀ ਸਿੱਧੇ ਅਤੇ ਅਸਿੱਧੇ ਤੌਰ ਤੇ ਇਸ਼ਤਿਹਾਰਬਾਜੀ ਤੇ ਰੋਕ ਹੈ, ਇਸ ਦੀ ਉਲਘਣਾ ਕਰਨਾ ਕਾਨੂੰਨ ਜੁਰਮ ਹੈ, ਜਿਸਦੇ ਲਈ ਸਜ਼ਾ ਅਤੇ ਜੁਰਮਾਨੇ ਦਾ ਪ੍ਰਾਵਧਾਨ ਹੈ। ਅੰਤ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਤੰਬਾਕੂ ਪਦਾਰਥਾਂ ਦਾ ਇਸਤੇਮਾਲ ਨਾ ਕਰਨ ਅਤੇ ਇਸਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨੂੰ ਵੀ ਜਾਗਰੂਕ ਕਰਨ ਸਬੰਧੀ ਸੰਹੁ ਚੁੱਕੀ ਗਈ।

LEAVE A REPLY

Please enter your comment!
Please enter your name here