ਡਿਪਟੀ ਕਮਿਸ਼ਨਰ ਵੱਲੋਂ ਹਰ ਘਰ ਜਲ ਅਤੇ ਹਰ ਘਰ ਨਲ ਮਿਸ਼ਨ ਤਹਿਤ ਕਮੇਟੀ ਦਾ ਕੀਤਾ ਗਿਆ ਗਠਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਹਰ ਘਰ ਜਲ ਅਤੇ ਹਰ ਘਰ ਨਲ ਮਿਸ਼ਨ ਨੂੰ ਕਾਮਯਾਬ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਵਿਸ਼ੇਸ਼ ਕਮੇਟੀ ਦਾ ਗੱਠਨ ਕੀਤਾ ਗਿਆ ਜਿਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਵਾਟਰ ਰਿਸੋਰਸਿਜ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਡੀਡੀਪੀਓ ਆਦਿ ਵਿਭਾਗਾਂ ਦੇ ਮੁਖੀ ਮੈਂਬਰ ਹੋਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਘਰ ਵਿੱਚ ਸਾਫ ਸੁਥਰਾ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਮਿਸ਼ਨ ਚਲਾਇਆ ਗਿਆ ਹੈ।

Advertisements

ਉਨ੍ਹਾਂ ਕਿਹਾ ਕਿ ਮਾਰਚ 2022 ਤੱਕ ਇਸ ਮਿਸ਼ਨ ਨੂੰ ਪੂਰਾ ਕਰਨ ਦਾ ਟੀਚਾ ਮਿੱਖਿਆ ਗਿਆ ਹੈ ਅਤੇ ਇਸ ਲਈ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਜਿੰਮੇਵਾਰੀ ਸੋਂਪੀ ਗਈ ਹੈ। ਇਸ ਮੌਕੇ ਐਕਸੀਅਨ ਵਾਟਰ ਸਪਲਾਈ ਰਸ਼ਪਿੰਦਰ ਸਿੰਘ ਨੇ ਦਿੱਸਿਆ ਕਿ ਵਿਭਾਗ ਵੱਲੋਂ ਸਮੇਂ ਸਮੇਂ ਤੇ ਪੀਣ ਯੋਗ ਪਾਣੀ ਦੀ ਜਾਂਚ ਲਈ ਵਿਸ਼ੇਸ਼ ਤੌਰ ਤੇ ਫੀਲਡ ਟੀਮਾਂ ਤਾ ਗਠਨ ਵੀ ਕੀਤਾ ਗਿਆ ਤਾਂ ਜੋ ਲੋਕਾ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਐਸਡੀਓ ਜਲ ਸੈਨੀਟੇਸ਼ਨ ਵਿਭਾਗ ਗੁਰਤੇਜ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਸੋਲਿਡ ਵੇਸਟ, ਪਲਾਸਟਿਕ ਵੇਸਟ, ਫੀਕਲ ਸਲੈਜ ਆਦਿ ਤੇ ਵਿਸ਼ੇਸ਼ ਤੌਰ ਤੇ ਕੰਮ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਨੂੰ ਸਾਫ ਸੁਥਰਾ ਰੱਖਿਆ ਜਾਵੇ।

LEAVE A REPLY

Please enter your comment!
Please enter your name here