ਉੱਤਰ ਪ੍ਰਦੇਸ਼ ਵਿੱਚ ਇੱਕ ਤੇਜ਼ ਰਫਤਾਰ ਟਰੱਕ ਨੇ 10 ਤੋਂ ਵੱਧ ਲੋਕਾਂ ਨੂੰ ਦਰੜਿਆਂ, 6 ਦੀ ਮੌਤ

ਉੱਤਰ ਪ੍ਰਦੇਸ਼( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਉੱਤਰ ਪ੍ਰਦੇਸ਼ ਵਿੱਚ ਇੱਕ ਭਿਆਨਕ ਦੁਰਘਟਨਾ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਗਾਜ਼ੀਪੁਰ ਦੇ ਮੁਹੰਮਦਾਬਾਦ ਥਾਣਾ ਖੇਤਰ ਦੇ ਅਹਿਰੋਲੀ ਪਿੰਡ ਚਟੀ ਵਿਖੇ ਵਾਪਰੀ ਹੈ। ਜਿਸ ਵਿੱਚ ਕਈ ਲੋਕ ਜ਼ਖਮੀ ਵੀ ਹੋ ਗਏ ਹਨ। ਹਾਦਸੇ ਤੋਂ ਗੁੱਸੇ ‘ਚ ਆਏ ਲੋਕਾਂ ਨੇ ਲਾਸ਼ ਨੂੰ ਸੜਕ ‘ਤੇ ਰੱਖ ਕੇ ਸੜਕ ਜਾਮ ਕਰ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Advertisements

ਇਸ ਦੋਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਪੁਰ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਢੁੱਕਵਾਂ ਇਲਾਜ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਅਤੇ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਦੀ ਗਾਜ਼ੀਪੁਰ ਦੇ ਜ਼ਿਲਾ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਕੁਝ ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਟਰੱਕ ਦੇ ਬੇਕਾਬੂ ਹੋਏ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ।

LEAVE A REPLY

Please enter your comment!
Please enter your name here